ਨਿਊਜ਼ੀਲੈਂਡ ''ਚ ਕੋਰੋਨਾ ਦੇ 7300 ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

05/06/2022 4:16:18 PM

ਵੈਲਿੰਗਟਨ (ਏਜੰਸੀ)- ਨਿਊਜ਼ੀਲੈਂਡ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 7,347 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਮੰਤਰਾਲਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਨਫੈਕਸ਼ਨ ਦੇ ਇਨ੍ਹਾਂ ਨਵੇਂ ਮਾਮਲਿਆਂ ਵਿੱਚੋਂ 2,346 ਮਾਮਲੇ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿੱਚ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਨਿਊਜ਼ੀਲੈਂਡ ਬਾਰਡਰ 'ਤੇ ਇਨਫੈਕਸ਼ਨ ਦੇ 79 ਮਾਮਲੇ ਸਾਹਮਣੇ ਆਏ ਹਨ।

ਦੇਸ਼ ਵਿਚ ਇਸ ਸਮੇਂ ਦੌਰਾਨ ਨਿਊਜ਼ੀਲੈਂਡ ਦੇ ਹਸਪਤਾਲਾਂ ਵਿੱਚ 363 ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ 18 ਲੋਕ ਇੰਟੈਂਸਿਵ ਕੇਅਰ ਮੈਡੀਕਲ ਸੈਂਟਰ ਵਿੱਚ ਦਾਖ਼ਲ ਹਨ। ਮੰਤਰਾਲਾ ਨੇ ਇਸ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਕਾਰਨ 24 ਹੋਰ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਦਿੱਤੀ ਹੈ।

cherry

This news is Content Editor cherry