ਆ ਗਿਆ 7.5 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ ਗਈ ਟੋਂਗਾ ਦੀ ਧਰਤੀ
Tuesday, Mar 24, 2026 - 11:39 AM (IST)
ਇੰਟਰਨੈਸ਼ਨਲ ਡੈਸਕ- ਦੱਖਣੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਸਥਿਤ ਦੇਸ਼ ਟੋਂਗਾ 'ਚ ਮੰਗਲਵਾਰ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫ਼ਾਰ ਸਿਸਮੋਲੋਜੀ (NCS) ਅਨੁਸਾਰ, ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 7.5 ਮਾਪੀ ਗਈ ਹੈ। ਇਹ ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 10:07 ਵਜੇ ਆਇਆ, ਜਿਸ ਦਾ ਕੇਂਦਰ ਭੂਚਾਲ ਦਾ ਜ਼ਮੀਨ ਤੋਂ 210 ਕਿਲੋਮੀਟਰ ਦੀ ਡੂੰਘਾਈ 'ਤੇ ਸੀ।
ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਸਮੁੰਦਰ ਦੇ ਅੰਦਰ ਡੂੰਘਾਈ ਵਿੱਚ ਭੂਚਾਲ ਹੋਣ ਕਾਰਨ ਵੱਡੀ ਸੁਨਾਮੀ ਦਾ ਖ਼ਤਰਾ ਵੀ ਫਿਲਹਾਲ ਟਲਿਆ ਹੋਇਆ ਜਾਪਦਾ ਹੈ। ਇਹ ਇਸ ਖੇਤਰ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਆਇਆ ਦੂਜਾ ਵੱਡਾ ਭੂਚਾਲ ਹੈ। ਇਸ ਤੋਂ ਪਹਿਲਾਂ ਐਤਵਾਰ (22 ਮਾਰਚ) ਨੂੰ ਵੀ ਇਸੇ ਇਲਾਕੇ ਵਿੱਚ 6.1 ਤੀਬਰਤਾ ਦਾ ਭੂਚਾਲ ਆਇਆ ਸੀ।
ਇਹ ਵੀ ਪੜ੍ਹੋ- ''Thank You, India..!'', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ ਕੀਤਾ ਧੰਨਵਾਦ
ਜ਼ਿਕਰਯੋਗ ਹੈ ਕਿ ਦੁਨੀਆ ਦੇ 90 ਫ਼ੀਸਦੀ ਭੂਚਾਲ ਇਸੇ 'ਰਿੰਗ ਆਫ਼ ਫਾਇਰ' ਖੇਤਰ ਵਿੱਚ ਆਉਂਦੇ ਹਨ। ਇਹ ਖੇਤਰ ਲਗਭਗ 40,000 ਕਿਲੋਮੀਟਰ ਲੰਬਾ ਹੈ ਅਤੇ ਇੱਥੇ ਟੈਕਟੋਨਿਕ ਪਲੇਟਾਂ ਦੀ ਹਿਲਜੁਲ ਕਾਰਨ ਸਭ ਤੋਂ ਵੱਧ ਭੂਚਾਲ ਅਤੇ ਜਵਾਲਾਮੁਖੀ ਫਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ।
ਇਹ ਵੀ ਪੜ੍ਹੋ- ਪਾਕਿਸਤਾਨ ਖ਼ਤਮ ਕਰਾਏਗਾ ਅਮਰੀਕਾ-ਇਰਾਨ ਦੀ ਜੰਗ ! ਟਰੰਪ ਨੇ ਫ਼ੋਨ ਲਾ ਕੀਤੀ Secret Talk
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
