ਪਾਕਿਸਤਾਨ 'ਚ ਤੇਜ਼ ਮੀਂਹ ਕਾਰਨ ਡਿੱਗੀ ਘਰ ਦੀ ਛੱਤ, 7 ਹਲਾਕ

01/29/2020 7:23:41 PM

ਇਸਲਾਮਾਬਾਦ (ਆਈ.ਏ.ਐਨ.ਐਸ.) ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਦੇ ਬਾਜੌਰ ਜ਼ਿਲੇ ਵਿਚ ਬੁੱਧਵਾਰ ਨੂੰ ਭਾਰੀ ਮੀਂਹ ਕਾਰਨ ਇਕ ਘਰ ਦੀ ਛੱਤ ਡਿੱਗਣ ਨਾਲ 7 ਵਿਅਕਤੀਆਂ ਦੀ ਮੌਤ ਹੋ ਗਈ ਤੇ ਪੰਜ ਹੋਰ ਲੋਕ ਜ਼ਖਮੀ ਹੋ ਗਏ। ਇਕ ਮੀਡੀਆ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ।

ਬਾਜੌਰ ਦੇ ਜ਼ਿਲਾ ਪੁਲਸ ਅਧਿਕਾਰੀ ਪੀਰ ਸ਼ਹਾਬ ਅਲੀ ਸ਼ਾਹ ਨੇ ਸਿਨਹੂਆ ਨੂੰ ਦੱਸਿਆ ਕਿ ਮਾਰੇ ਗਏ ਲੋਕਾਂ ਵਿਚ ਦੋ ਮਹੀਨਿਆਂ ਤੋਂ 14 ਸਾਲ ਦੇ ਵਿਚਕਾਰ ਦੇ ਬੱਚੇ ਵੀ ਸ਼ਾਮਲ ਹਨ। ਜ਼ਖਮੀਆਂ ਵਿਚੋਂ ਦੋ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਧਿਕਾਰੀ ਨੇ ਕਿਹਾ ਕਿ ਡਾਕਟਰ ਗੰਭੀਰ ਜ਼ਖਮੀਆਂ ਦੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਪਰ ਦੋ ਜ਼ਖਮੀ ਬੱਚਿਆਂ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਤੇ ਉਹਨਾਂ ਦੇ ਬਚਣ ਦੀ ਸੰਭਾਵਨਾ ਘੱਟ ਲੱਗ ਰਹੀ ਹੈ। ਉਹਨਾਂ ਦੱਸਿਆ ਕਿ ਮਾਰੇ ਗਏ ਤੇ ਜ਼ਖਮੀ ਹੋਏ ਸਾਰੇ ਲੋਕ ਨਜ਼ਦੀਕੀ ਰਿਸ਼ਤੇਦਾਰ ਸਨ ਤੇ ਖਸਤਾਹਾਲ ਘਰ ਵਿਚ ਬੈਠੇ ਸਨ। ਤੇਜ਼ ਵਰਖਾ ਕਾਰਨ ਘਰ ਦੀ ਛੱਤ ਡਿੱਗ ਗਈ ਤੇ ਇਹ ਹਾਦਸਾ ਵਾਪਰ ਗਿਆ। ਸ਼ਾਹ ਨੇ ਦੱਸਿਆ ਕਿ ਇਲਾਕੇ ਵਿਚ ਮੰਗਲਵਾਰ ਤੋਂ ਮੀਂਹ ਜਾਰੀ ਹੈ।


Baljit Singh

Content Editor

Related News