ਪਾਕਿ 'ਚ ਵੈਨ-ਟਰੱਕ ਦੀ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ ਤੇ 8 ਜ਼ਖਮੀ

Thursday, Aug 24, 2023 - 03:45 PM (IST)

ਪਾਕਿ 'ਚ ਵੈਨ-ਟਰੱਕ ਦੀ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ ਤੇ 8 ਜ਼ਖਮੀ

ਇਸਲਾਮਾਬਾਦ (ਯੂ.ਐਨ.ਆਈ.) ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਦੇ ਥੱਟਾ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਵੈਨ ਅਤੇ ਇਕ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖਮੀ ਹੋ ਗਏ। ਬਚਾਅ ਸੇਵਾ ਨੇ ਇਹ ਜਾਣਕਾਰੀ ਦਿੱਤੀ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਸ਼ਹਿਰ ਦੇ ਝਿਰਕ ਇਲਾਕੇ ਨੇੜੇ ਨੈਸ਼ਨਲ ਹਾਈਵੇਅ 'ਤੇ ਉਸ ਸਮੇਂ ਵਾਪਰਿਆ, ਜਦੋਂ ਇੱਕ ਸਿੰਗਲ ਟਰੈਕ ਸੜਕ 'ਤੇ ਉਲਟ ਦਿਸ਼ਾ ਤੋਂ ਆ ਰਹੇ ਵਾਹਨ ਆਪਸ ਵਿੱਚ ਟਕਰਾ ਗਏ।

ਪੜ੍ਹੋ ਇਹ ਅਹਿਮ ਖ਼ਬਰ-ਨੇਪਾਲ 'ਚ ਵਾਪਰਿਆ ਸੜਕ ਹਾਦਸਾ, 6 ਭਾਰਤੀ ਸ਼ਰਧਾਲੂਆਂ ਸਮੇਤ 7 ਦੀ ਮੌਤ

ਬਚਾਅ ਸੇਵਾ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਬਚਾਅ ਕਰਮਚਾਰੀ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਪੀੜਤਾਂ ਨੂੰ ਸਥਾਨਕ ਹਸਪਤਾਲ 'ਚ ਪਹੁੰਚਾਇਆ ਅਤੇ ਕੁਝ ਮਰੀਜ਼ਾਂ ਨੂੰ ਬਾਅਦ 'ਚ ਹੋਰ ਇਲਾਜ ਲਈ ਦੂਜੇ ਹਸਪਤਾਲ ਲਿਜਾਇਆ ਗਿਆ। ਇਸ ਵਿਚ ਕਿਹਾ ਗਿਆ ਕਿ ਜ਼ਖਮੀਆਂ ਵਿਚੋਂ ਪੰਜ ਦੀ ਹਾਲਤ ਗੰਭੀਰ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਵੈਨ ਸੂਬੇ ਦੇ ਹੈਦਰਾਬਾਦ ਸ਼ਹਿਰ ਤੋਂ ਠੱਟਾ ਜਾ ਰਹੀ ਸੀ। ਪਾਕਿਸਤਾਨ 'ਚ ਸੜਕ ਹਾਦਸੇ ਮੁੱਖ ਤੌਰ 'ਤੇ ਖਰਾਬ ਰੱਖ-ਰਖਾਅ ਵਾਲੇ ਵਾਹਨਾਂ, ਖਰਾਬ ਸੜਕਾਂ ਅਤੇ ਸੜਕ ਸੁਰੱਖਿਆ ਉਪਾਵਾਂ ਦੀ ਅਣਗਹਿਲੀ ਕਾਰਨ ਅਕਸਰ ਵਾਪਰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News