ਬ੍ਰਾਜ਼ੀਲ ''ਚ ਵਾਪਰਿਆ ਜਹਾਜ਼ ਹਾਦਸਾ, 7 ਲੋਕਾਂ ਦੀ ਮੌਤ

Wednesday, Sep 15, 2021 - 03:13 AM (IST)

ਬ੍ਰਾਜ਼ੀਲ ''ਚ ਵਾਪਰਿਆ ਜਹਾਜ਼ ਹਾਦਸਾ, 7 ਲੋਕਾਂ ਦੀ ਮੌਤ

ਰਿਓ ਡੀ ਜੈਨੇਰਿਓ - ਬ੍ਰਾਜ਼ੀਲ ਵਿੱਚ ਦੋ ਇੰਜਣ ਵਾਲਾ ਇੱਕ ਜਹਾਜ਼ ਮੰਗਲਵਾਰ ਨੂੰ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਜਹਾਜ਼ ਵਿੱਚ ਸਵਾਰ ਸਾਰੇ ਸੱਤ ਲੋਕਾਂ ਦੀ ਮੌਤ ਹੋ ਗਈ। ਸਥਾਨਕ ਨਿਊਜ਼ ਪੋਟਰਲ Globo.com ਨੇ ਆਪਣੀ ਰਿਪੋਟਰ ਵਿੱਚ ਇਹ ਜਾਣਕਾਰੀ ਦਿੱਤੀ ਹੈ। ਪੋਟਰਲ ਮੁਤਾਬਕ ਇਹ ਹਾਦਸਾ ਅੱਜ ਸਵੇਰੇ ਪਿਰਾਸੀਕਾਬਾ ਖੇਤਰ ਵਿੱਚ ਵਾਪਰਿਆ। ਜਹਾਜ਼ ਜੰਗਲਾਂ ਵਿੱਚ ਹਾਦਸਾਗ੍ਰਸਤ ਹੋ ਗਿਆ ਅਤੇ ਧਮਾਕਾ ਹੋਣ ਦੀ ਵਜ੍ਹਾ ਨਾਲ ਉਸ ਵਿੱਚ ਅੱਗ ਲੱਗ ਗਈ। ਇਸ ਘਟਨਾ ਵਿੱਚ ਇੱਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਅਤੇ ਦੋ ਪਾਇਲਟਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News