ਰੂਸ ''ਚ ਮਿੰਨੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ, ਇਕੋ ਪਰਿਵਾਰ ਦੇ 3 ਬੱਚਿਆਂ ਸਣੇ 7 ਲੋਕਾਂ ਦੀ ਮੌਤ

Saturday, Aug 20, 2022 - 10:42 AM (IST)

ਰੂਸ ''ਚ ਮਿੰਨੀ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ, ਇਕੋ ਪਰਿਵਾਰ ਦੇ 3 ਬੱਚਿਆਂ ਸਣੇ 7 ਲੋਕਾਂ ਦੀ ਮੌਤ

ਮਾਸਕੋ (ਏਜੰਸੀ)- ਰੂਸ ਦੇ ਡਗੇਸਤਾਨ ਸੂਬੇ ਵਿੱਚ ਸ਼ਨੀਵਾਰ ਨੂੰ ਇੱਕ ਮਿੰਨੀ ਬੱਸ ਅਤੇ ਟਰੱਕ ਦੀ ਟੱਕਰ ਵਿੱਚ 7 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖ਼ਮੀ ਹੋ ਗਏ। ਗ੍ਰਹਿ ਮੰਤਰਾਲਾ ਦੇ ਖੇਤਰੀ ਵਿਭਾਗ ਅਨੁਸਾਰ ਮਿੰਨੀ ਬੱਸ ਦੇ 60 ਸਾਲਾ ਡਰਾਈਵਰ ਦੇ ਬੇਹੋਸ਼ ਹੋ ਕੇ ਉਲਟੀ ਲੇਨ ਵਿੱਚ ਚਲੇ ਜਾਣ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ: ਹੈਰਾਨੀਜਨਕ! ਪ੍ਰੇਮਿਕਾ ਦੀ ਇਕ ‘ਕਿੱਸ’ ਨੇ ਜੇਲ੍ਹ 'ਚ ਬੰਦ ਪ੍ਰੇਮੀ ਦੀ ਲਈ ਜਾਨ

ਮੰਤਰਾਲਾ ਨੇ ਦੱਸਿਆ ਕਿ ਹਾਦਸੇ 'ਚ ਇਕ ਬੱਚੇ ਸਮੇਤ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 5 ਹੋਰ ਜ਼ਖ਼ਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੀੜਤ ਇੱਕੋ ਹੀ ਪਰਿਵਾਰ ਦੇ ਮੈਂਬਰ ਹਨ, ਜੋ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਟਾਵਰੋਪੋਲ ਸ਼ਹਿਰ ਜਾ ਰਹੇ ਸਨ।

ਇਹ ਵੀ ਪੜ੍ਹੋ: ਨਿਊਯਾਰਕ ’ਚ ਮਹਾਤਮਾ ਗਾਂਧੀ ਦੀ ਤੋੜੀ ਗਈ ਮੂਰਤੀ, ਭਾਰਤ ਨੇ ਪ੍ਰਗਟਾਇਆ ਸਖ਼ਤ ਇਤਰਾਜ਼

 


author

cherry

Content Editor

Related News