ਪਾਕਿਸਤਾਨ 'ਚ ਯਾਤਰੀ ਟਰੇਨ ਨੂੰ ਲੱਗੀ ਅੱਗ, 3 ਬੱਚਿਆਂ ਸਣੇ 7 ਲੋਕਾਂ ਦੀ ਮੌਤ (ਵੀਡੀਓ)

04/27/2023 3:28:53 PM

ਕਰਾਚੀ (ਏਜੰਸੀ)- ਪਾਕਿਸਤਾਨ ਦੇ ਸਿੰਧ ਸੂਬੇ ਵਿਚ ਇਕ ਐਕਸਪ੍ਰੈਸ ਰੇਲਗੱਡੀ ਦੇ ਡੱਬੇ ਵਿਚ ਅੱਗ ਲੱਗਣ ਕਾਰਨ 3 ਬੱਚਿਆਂ ਅਤੇ 1 ਔਰਤ ਸਮੇਤ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਬੁੱਧਵਾਰ ਦੇਰ ਰਾਤ ਨੂੰ ਵਾਪਰੀ, ਜਦੋਂ ਕਰਾਚੀ ਤੋਂ ਲਾਹੌਰ ਜਾ ਰਹੀ ਕਰਾਚੀ ਐਕਸਪ੍ਰੈਸ ਟਰੇਨ ਦੇ ਬਿਜ਼ਨੈੱਸ-ਕਲਾਸ ਕੋਚ ਵਿੱਚ ਅੱਧੀ ਰਾਤ ਤੋਂ ਬਾਅਦ ਅੱਗ ਲੱਗ ਗਈ।

ਇਹ ਵੀ ਪੜ੍ਹੋ: ਕਾਂਗੋ 'ਚ ਘੱਟੋ-ਘੱਟ 60 ਲੋਕਾਂ ਦੀਆਂ ਮਿਲੀਆਂ ਲਾਸ਼ਾਂ

 

ਪਾਕਿਸਤਾਨ ਰੇਲਵੇ ਦੇ ਬੁਲਾਰੇ ਮਕਸੂਦ ਕੁੰਡੀ ਨੇ ਕਿਹਾ ਕਿ ਉਹ ਅਜੇ ਵੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਡੱਬੇ ਵਿੱਚ ਅੱਗ ਕਿਵੇਂ ਲੱਗੀ, ਜਿਸ ਨੂੰ ਬਾਅਦ ਵਿੱਚ ਬਾਕੀ ਟਰੇਨ ਤੋਂ ਵੱਖ ਕਰ ਦਿੱਤਾ ਗਿਆ। ਕੁੰਡੀ ਨੇ ਕਿਹਾ ਕਿ ਹੁਣ ਤੱਕ ਇਸ ਘਟਨਾ ਨਾਲ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਹੈ, ਜਿਨ੍ਹਾਂ ਵਿਚ 3 ਬੱਚੇ ਅਤੇ ਇੱਕ ਔਰਤ ਵੀ ਸ਼ਾਮਲ ਹੈ। ਰੇਲ ਮੰਤਰਾਲਾ ਨੇ ਇਸਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। 

ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀਆਂ ਦੇ ਕਾਰ ਚੋਰ ਗਿਰੋਹ ਦਾ ਪਰਦਾਫਾਸ਼, 27 ਮਿਲੀਅਨ ਡਾਲਰ ਦੇ 556 ਵਾਹਨ ਬਰਾਮਦ

ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਟਰੇਨ ਨੂੰ ਤੁਰੰਤ ਟਾਂਡੋ ਮਸਤੀ ਖਾਂ ਸਟੇਸ਼ਨ ਨੇੜੇ ਰੋਕ ਲਿਆ ਗਿਆ ਅਤੇ ਫਾਇਰ ਬ੍ਰਿਗੇਡ ਨੂੰ ਐਮਰਜੈਂਸੀ ਦੀ ਸੂਚਨਾ ਦਿੱਤੀ ਗਈ। ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਊ ਗੱਡੀਆਂ ਕਰੀਬ 1:50 ਵਜੇ ਮੌਕੇ 'ਤੇ ਪਹੁੰਚੀਆਂ ਅਤੇ ਕਰੀਬ 40 ਮਿੰਟ ਦੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। 

ਇਹ ਵੀ ਪੜ੍ਹੋ: ਪੰਜਾਬ 'ਚ ਬਣੇ ਕਫ ਸਿਰਪ 'ਤੇ WHO ਨੇ ਚੁੱਕੇ ਸਵਾਲ, ਸਾਹਮਣੇ ਆਇਆ ਕੰਪਨੀ ਦਾ ਪੱਖ

 


cherry

Content Editor

Related News