ਕੈਨੇਡਾ 'ਚ 7 ਲੱਖ ਵਿਦੇਸ਼ੀ ਵਿਦਿਆਰਥੀਆਂ ਲਈ ਨਵਾਂ ਸਾਲ ਲਿਆਏਗਾ ਆਫ਼ਤ, ਛੱਡਣਾ ਪੈ ਸਕਦੈ ਦੇਸ਼

Monday, Dec 02, 2024 - 11:26 AM (IST)

ਕੈਨੇਡਾ 'ਚ 7 ਲੱਖ ਵਿਦੇਸ਼ੀ ਵਿਦਿਆਰਥੀਆਂ ਲਈ ਨਵਾਂ ਸਾਲ ਲਿਆਏਗਾ ਆਫ਼ਤ, ਛੱਡਣਾ ਪੈ ਸਕਦੈ ਦੇਸ਼

ਟੋਰਾਂਟੋ (ਰਾਜ ਗੋਗਨਾ)- ਕੈਨੇਡਾ ਵਿੱਚ ਜਸਟਿਨ ਟਰੂਡੋ ਦੀ ਸਰਕਾਰ ਇਮੀਗ੍ਰੇਸ਼ਨ ਨੂੰ ਲੈ ਕੇ ਸਖ਼ਤ ਹੋ ਰਹੀ ਹੈ। ਅਜਿਹੇ 'ਚ ਭਾਰਤ ਦੇ ਵਿਦਿਆਰਥੀਆਂ ਸਮੇਤ 7 ਲੱਖ ਵਿਦੇਸ਼ੀ ਵਿਦਿਆਰਥੀਆਂ ਦਾ ਭਵਿੱਖ ਖਤਰੇ 'ਚ ਹੈ। ਕੈਨੇਡਾ ਵਿੱਚ 2025 ਦੇ ਅੰਤ ਤੱਕ ਲਗਭਗ 50 ਲੱਖ ਅਸਥਾਈ ਪਰਮਿਟ ਖਤਮ ਹੋਣ ਵਾਲੇ ਨ। ਅਜਿਹੀ ਸਥਿਤੀ ਵਿੱਚ ਕੈਨੇਡੀਅਨ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਉਮੀਦ ਹੈ ਕਿ ਪਰਮਿਟ ਖਤਮ ਹੋਣ ਤੋਂ ਬਾਅਦ ਜ਼ਿਆਦਾਤਰ ਪ੍ਰਵਾਸੀ ਕੈਨੇਡਾ ਛੱਡ ਜਾਣਗੇ। ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇਸ ਹਫਤੇ ਦੇ ਸ਼ੁਰੂ 'ਚ ਦੱਸਿਆ ਸੀ ਕਿ 50 ਲੱਖ ਪਰਮਿਟ ਜਿਨ੍ਹਾਂ ਦੀ ਮਿਆਦ ਖਤਮ ਹੋ ਰਹੀ ਹੈ, 'ਚੋਂ 7 ਲੱਖ ਪਰਮਿਟ ਵਿਦੇਸ਼ੀ ਵਿਦਿਆਰਥੀਆਂ ਦੇ ਹਨ, ਜਿਨ੍ਹਾਂ ਨੂੰ ਟਰੂਡੋ ਸਰਕਾਰ ਦੀਆਂ ਪ੍ਰਵਾਸੀ ਵਿਰੋਧੀ ਨੀਤੀਆਂ ਕਾਰਨ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: ਜੋਅ ਬਾਈਡੇਨ ਨੇ ਜਾਂਦੇ-ਜਾਂਦੇ ਆਪਣੇ ਪੁੱਤਰ ਹੰਟਰ ਨੂੰ ਲੈ ਕੇ ਕਰ'ਤਾ ਵੱਡਾ ਐਲਾਨ, ਕਿਹਾ- ਅਮਰੀਕੀ ਸਮਝਣਗੇ

ਅਸਥਾਈ ਵਰਕ ਪਰਮਿਟ ਆਮ ਤੌਰ 'ਤੇ 9 ਮਹੀਨਿਆਂ ਤੋਂ 3 ਸਾਲਾਂ ਦੀ ਮਿਆਦ ਲਈ ਜਾਰੀ ਕੀਤੇ ਜਾਂਦੇ ਹਨ। ਇਹ ਵਰਕ ਪਰਮਿਟ ਡਿਪਲੋਮਾ ਜਾਂ ਡਿਗਰੀ ਵਾਲੇ ਵਿਦੇਸ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਸਥਾਈ ਨਿਵਾਸ ਲਈ ਅਰਜ਼ੀ ਦੇਣ ਲਈ ਲੋੜੀਂਦਾ ਤਜ਼ਰਬਾ ਹਾਸਲ ਕਰਨ ਲਈ ਦਿੱਤੇ ਜਾਂਦੇ ਹਨ। ਮਿਲਰ ਨੇ ਕਿਹਾ ਹੈ ਕਿ ਵੱਡੀ ਗਿਣਤੀ 'ਚ ਵਿਦਿਆਰਥੀ ਕੈਨੇਡਾ 'ਚ ਰਹਿਣ ਲਈ ਅਪਲਾਈ ਕਰ ਰਹੇ ਹਨ, ਜੋ ਚਿੰਤਾਜਨਕ ਹੈ। ਇਸ ਲਈ, ਅਸੀਂ ਇਨ੍ਹਾਂ ਅਰਜ਼ੀਆਂ ਦੀ ਸਖਤੀ ਨਾਲ ਜਾਂਚ ਕਰਾਂਗੇ ਅਤੇ ਜਾਅਲੀ ਬਿਨੈਕਾਰਾਂ ਨੂੰ ਬਾਹਰ ਕੱਢਾਂਗੇ। ਉਥ ਹੀ ਇਸ ਸਾਲ ਅਗਸਤ ਤੋਂ ਪੰਜਾਬ ਦੇ ਵਿਦਿਆਰਥੀ ਕੈਨੇਡਾ ਦੀ ਵਿਦੇਸ਼ੀ ਵਿਦਿਆਰਥੀਆਂ ਪ੍ਰਤੀ ਬਦਲ ਰਹੀ ਨੀਤੀ ਵਿਰੁੱਧ ਬਰੈਂਪਟਨ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਨਹੀਂ ਸੀ ਕਿ ਦੇਸ਼ ਵਿੱਚ ਉਨ੍ਹਾਂ ਨਾਲ ਇਸ ਤਰ੍ਹਾਂ ਦਾ ਸਲੂਕ ਹੋਵੇਗਾ। 

ਇਹ ਵੀ ਪੜ੍ਹੋ: HIV ਖਿਲਾਫ 100 ਫੀਸਦੀ ਪ੍ਰਭਾਵਸ਼ਾਲੀ ਟੀਕਾ ਵਿਕਸਿਤ

ਮਿਲਰ ਨੇ ਕਿਹਾ ਕਿ ਸਾਰੇ ਅਸਥਾਈ ਪ੍ਰਵਾਸੀਆਂ ਨੂੰ ਦੇਸ਼ ਛੱਡਣ ਦੀ ਜ਼ਰੂਰਤ ਨਹੀਂ ਹੋਵੇਗੀ। ਸਗੋਂ ਕੁਝ ਨੂੰ ਨਵੇਂ ਪਰਮਿਟ ਜਾਂ ਪੋਸਟ ਗ੍ਰੈਜੂਏਟ ਵਰਕ ਪਰਮਿਟ ਦਿੱਤੇ ਜਾਣਗੇ।  ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ ਦੇ ਅੰਕੜਿਆਂ ਅਨੁਸਾਰ ਮਈ 2023 ਤੱਕ ਕੈਨੇਡਾ ਵਿੱਚ 10 ਲੱਖ ਤੋਂ ਵੱਧ ਵਿਦੇਸ਼ੀ ਵਿਦਿਆਰਥੀ ਸਨ। ਇਨ੍ਹਾਂ ਵਿੱਚੋਂ 3,96,235 ਕੋਲ 2023 ਦੇ ਅੰਤ ਤੱਕ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਸਨ। ਪਰ ਕੈਨੇਡਾ ਹੁਣ ਇਹ ਪਰਮਿਟ ਦੇਣ ਵਿੱਚ ਬਹੁਤ ਸਖ਼ਤੀ ਵਰਤ ਰਿਹਾ ਹੈ। ਇਸ ਕਾਰਨ ਕੈਨੇਡਾ ਨੇ 2024 ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟਾਂ ਵਿੱਚ 35% ਦੀ ਕਟੌਤੀ ਕੀਤੀ ਸੀ। ਹੁਣ ਟਰੂਡੋ ਸਰਕਾਰ ਨੇ 2025 ਵਿੱਚ ਇਸ ਨੂੰ 10% ਹੋਰ ਘਟਾਉਣ ਦੀ ਯੋਜਨਾ ਬਣਾਈ ਹੈ।

ਇਹ ਵੀ ਪੜ੍ਹੋ: ਮਸ਼ਹੂਰ ਮਾਡਲ ਨੇ ਪਤੀ ਨੂੰ ਗੋਲੀਆਂ ਨਾਲ ਭੁੰਨ੍ਹਿਆ, ਫਿਰ ਖੁਦ ਦੀ ਲਈ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News