ਪਾਕਿਸਤਾਨ: ਨਹਿਰ ''ਚ ਡਿੱਗੀ ਕਾਰ, 7 ਲੋਕ ਲਾਪਤਾ

08/18/2022 2:36:29 PM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਕਾਰ ਨਹਿਰ ਵਿੱਚ ਡਿੱਗਣ ਕਾਰਨ 7 ਲੋਕ ਲਾਪਤਾ ਹੋ ਗਏ ਹਨ। ਰਾਹਤ ਅਤੇ ਬਚਾਅ ਸੇਵਾ ਦੇ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕਰਾਚੀ ਵਿੱਚ ਈਧੀ ਫਾਊਂਡੇਸ਼ਨ ਦੇ ਬਚਾਅ ਵਿਭਾਗ ਦੇ ਇੱਕ ਅਧਿਕਾਰੀ ਮੁਹੰਮਦ ਸਲਮਾਨ ਨੇ ਦੱਸਿਆ ਕਿ ਸ਼ਹਿਰ ਵਿੱਚ ਭਾਰੀ ਮੀਂਹ ਤੋਂ ਬਾਅਦ ਪਾਣੀ ਦਾ ਦਬਾਅ ਵਧਣ ਕਾਰਨ ਕਾਰ ਮਾਲਿਰ ਡ੍ਰੇਨੇਜ ਨਹਿਰ ਵਿੱਚ ਡਿੱਗ ਗਈ। ਕਾਰ ਵਿੱਚ 7 ਲੋਕ ਸਵਾਰ ਸਨ ਜੋ ਅਜੇ ਤੱਕ ਲਾਪਤਾ ਹਨ।

ਇਹ ਵੀ ਪੜ੍ਹੋ: ਹੈਰਾਨੀਜਨਕ! ਮਨੁੱਖ ਦੇ ਸੰਪਰਕ 'ਚ ਆਉਣ ਨਾਲ ਕੁੱਤੇ ਨੂੰ ਹੋਇਆ 'ਮੰਕੀਪਾਕਸ', WHO ਨੇ ਦਿੱਤੀ ਇਹ ਸਲਾਹ

ਉਨ੍ਹਾਂ ਦੱਸਿਆ ਕਿ ਡਰਾਈਵਰ ਸਮੇਤ ਇਹ ਸਾਰੇ ਇੱਕ ਪਰਿਵਾਰ ਦੇ ਮੈਂਬਰ ਸਨ, ਇਨ੍ਹਾਂ ਵਿਚ 4 ਬੱਚੇ ਵੀ ਹਨ। ਪੀੜਤਾਂ ਨੂੰ ਲੱਭਣ ਲਈ ਬਚਾਅ ਕਾਰਜ ਜਾਰੀ ਹੈ। ਉਨ੍ਹਾਂ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜ ਦੌਰਾਨ ਕਾਰ ਤਾਂ ਲੱਭ ਲਈ ਗਈ ਹੈ ਪਰ ਇਸ ਵਿਚ ਸਵਾਰ ਸਾਰੇ ਪੀੜਤ ਲਾਪਤਾ ਹਨ ਅਤੇ ਉਨ੍ਹਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: ਅਲਜੀਰੀਆ ਦੇ ਜੰਗਲਾਂ 'ਚ ਅੱਗ ਲੱਗਣ ਕਾਰਨ 26 ਲੋਕਾਂ ਦੀ ਮੌਤ, ਲਪੇਟ 'ਚ ਆਈ ਯਾਤਰੀ ਬੱਸ (ਵੀਡੀਓ)

ਜ਼ਿਕਰਯੋਗ ਹੈ ਕਿ ਪਿਛਲੇ 2 ਮਹੀਨਿਆਂ ਤੋਂ ਜ਼ਿਆਦਾ ਸਮੇਂ ਤੋਂ ਪਾਕਿਸਤਾਨ ਦੇ ਕੁਝ ਹਿੱਸੇ ਭਿਆਨਕ ਹੜ੍ਹ ਨਾਲ ਜੂਝ ਰਹੇ ਹਨ। ਦੇਸ਼ ਦੀ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਕੱਲ੍ਹ ਕਿਹਾ ਕਿ ਪਾਕਿਸਤਾਨ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਵਿੱਚ ਘੱਟੋ-ਘੱਟ 649 ਲੋਕ ਮਾਰੇ ਗਏ ਅਤੇ 1,030 ਹੋਰ ਜ਼ਖ਼ਮੀ ਹੋਏ ਹਨ।

ਇਹ ਵੀ ਪੜ੍ਹੋ: ਕਾਰ 'ਤੇ ਡਿੱਗਿਆ 70 ਟਨ ਵਜ਼ਨੀ ਗਾਰਡਰ, ਇਕੋ ਪਰਿਵਾਰ ਦੇ 5 ਜੀਆਂ ਦੀ ਦਰਦਨਾਕ ਮੌਤ


cherry

Content Editor

Related News