ਅਫਗਾਨਿਸਤਾਨ ''ਚ 7 ਅੱਤਵਾਦੀ ਮੁਕਾਬਲੇ ਦੌਰਾਨ ਢੇਰ

01/04/2019 6:19:32 PM

ਮਹਿਮੂਦ-ਏ-ਰਾਕੀ (ਏਜੰਸੀ)- ਅਫਗਾਨਿਸਤਾਨ ਦੇ ਪੂਰਬੀ ਕਬੀਸਾ ਸੂਬੇ ਦੇ ਨਿਜਰਬ ਜ਼ਿਲੇ ਵਿਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਘੱਟੋ-ਘੱਟ 7 ਅੱਤਵਾਦੀ ਮਾਰੇ ਗਏ ਅਤੇ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਫੌਜ ਨੇ ਸ਼ੁੱਕਰਵਾਰ ਨੂੰ ਇਥੇ ਇਕ ਬਿਆਨ ਜਾਰੀ ਕਰਕੇ ਦੱਸਿਆ ਕਿ ਸੁਰੱਖਿਆ ਫੋਰਸਾਂ ਵਲੋਂ ਚਲਾਈ ਗਈ ਅੱਤਵਾਦ ਰੋਕੂ ਮੁਹਿੰਮ ਚਲਾਏ ਜਾਣ ਦੌਰਾਨ ਮੁਕਾਬਲਾ ਸ਼ੁਰੂ ਹੋ ਗਿਆ। ਬਿਆਨ ਵਿਚ ਕਿਹਾ ਗਿਆ ਹੈ ਕਿ ਤਾਲੀਬਾਨ ਅੱਤਵਾਦੀਆਂ ਨੂੰ ਪਿਛਲੇ 24 ਘੰਟਿਆਂ ਵਿਚ ਘੱਟੋ-ਘੱਟ 10 ਪਿੰਡਾਂ ਤੋਂ ਕੱਢਿਆ ਗਿਆ ਹੈ। ਅੱਤਵਾਦੀ ਸੰਗਠਨ ਵਲੋਂ ਅਜੇ ਤੱਕ ਇਸ 'ਤੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।


Sunny Mehra

Content Editor

Related News