ਰੂਸ ਦੇ ਡਰੋਨ ਹਮਲਿਆਂ ’ਚ 7 ​​ਯੂਕ੍ਰੇਨੀ ਨਾਗਰਿਕਾਂ ਦੀ ਮੌਤ

Sunday, Mar 23, 2025 - 09:59 PM (IST)

ਰੂਸ ਦੇ ਡਰੋਨ ਹਮਲਿਆਂ ’ਚ 7 ​​ਯੂਕ੍ਰੇਨੀ ਨਾਗਰਿਕਾਂ ਦੀ ਮੌਤ

ਕੀਵ (ਭਾਸ਼ਾ) : ਯੂਕ੍ਰੇਨ ’ਚ ਰੂਸ ਵੱਲੋਂ ਕੀਤੇ ਗਏ ਡਰੋਨ ਹਮਲਿਆਂ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਯੂਕ੍ਰੇਨ ਦੇ ਸਥਾਨਕ ਅਧਿਕਾਰੀਆਂ ਅਤੇ ਐਮਰਜੈਂਸੀ ਸੇਵਾਵਾਂ ਨੇ ਦਿੱਤੀ।

ਯੂਕ੍ਰੇਨ ਦੀ ਰਾਜਧਾਨੀ ਕੀਵ ’ਤੇ ਇਹ ਹਮਲਾ ਅਜਿਹੇ ਸਮੇਂ ਹੋਇਆ ਹੈ, ਜਦੋਂ ਦੋਵਾਂ ਦੇਸ਼ਾਂ ਵਿਚਕਾਰ ਜੰਗ ਖਤਮ ਕਰਨ ਲਈ ਸਾਊਦੀ ਅਰਬ ’ਚ ਗੱਲਬਾਤ ਹੋਣ ਦੀ ਸੰਭਾਵਨਾ ਹੈ। ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕ੍ਰੇਨ ਵਿਚਕਾਰ ਸੋਮਵਾਰ ਨੂੰ ਅਸਿੱਧੀ ਗੱਲਬਾਤ ਹੋਣ ਦੀ ਉਮੀਦ ਹੈ ਤਾਂ ਜੋ ਊਰਜਾ ਸਹੂਲਤਾਂ ਅਤੇ ਨਾਗਰਿਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਜਾਣ ਵਾਲੇ ਲੰਬੇ ਦੂਰੀ ਦੇ ਹਮਲਿਆਂ ਨੂੰ ਰੋਕਣ ਬਾਰੇ ਚਰਚਾ ਕੀਤੀ ਜਾ ਸਕੇ।

ਯੂਕ੍ਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਇਕ ਯੂਕ੍ਰੇਨੀ ਵਫ਼ਦ ਅਸਿੱਧੀ ਗੱਲਬਾਤ ਤੋਂ ਇਕ ਦਿਨ ਪਹਿਲਾਂ ਸਾਊਦੀ ਅਰਬ ’ਚ ਅਮਰੀਕੀ ਅਧਿਕਾਰੀਆਂ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਯੂਕ੍ਰੇਨ ਅੰਸ਼ਿਕ ਜੰਗਬੰਦੀ ਦੇ ਵੇਰਵਿਆਂ ’ਤੇ ਚਰਚਾ ਕਰਨ ਲਈ ਇਕ ਤਕਨੀਕੀ ਟੀਮ ਭੇਜਣ ਦੀ ਯੋਜਨਾ ਬਣਾ ਰਿਹਾ ਹੈ। ਯੂਕ੍ਰੇਨੀ ਹਵਾਈ ਸੈਨਾ ਦੇ ਅਨੁਸਾਰ ਰੂਸ ਨੇ ਯੂਕ੍ਰੇਨ ’ਤੇ 147 ਡਰੋਨ ਦਾਗੇ। ਇਸ ’ਚ ਕਿਹਾ ਗਿਆ ਹੈ ਕਿ ਯੂਕ੍ਰੇਨੀ ਜਵਾਬੀ ਕਾਰਵਾਈ ਕਾਰਨ 97 ਡਰੋਨ ਡੇਗ ਦਿੱਤੇ ਗਏ ਅਤੇ 25 ਆਪਣੇ ਟੀਚਿਆਂ ਤੱਕ ਪਹੁੰਚਣ ’ਚ ਅਸਫਲ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News