70 ਪਾਕਿਸਤਾਨੀਆਂ ਨੂੰ ਅਮਰੀਕਾ ਕਰੇਗਾ ਡਿਪੋਰਟ

Tuesday, May 14, 2019 - 08:56 PM (IST)

70 ਪਾਕਿਸਤਾਨੀਆਂ ਨੂੰ ਅਮਰੀਕਾ ਕਰੇਗਾ ਡਿਪੋਰਟ

ਇਸਲਾਮਾਬਾਦ/ਵਾਸ਼ਿੰਗਟਨ (ਭਾਸ਼ਾ)- ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕਾ ਨਾਜਾਇਜ਼ ਤੌਰ 'ਤੇ ਰਹਿ ਰਹੇ ਤਕਰੀਬਨ 70 ਪਾਕਿਸਤਾਨੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਜਾਵੇਗਾ, ਜਿਨ੍ਹਾਂ ਨੂੰ ਬੁੱਧਵਾਰ ਨੂੰ ਪਾਕਿਸਤਾਨ ਦੇ ਵਿਸ਼ੇਸ਼ ਚਾਰਟਡ ਜਹਾਜ਼ ਰਾਹੀਂ ਵਾਪਸ ਭੇਜਿਆ ਜਾਵੇਗਾ। ਵਿਦੇਸ਼ ਮਾਮਲਿਆਂ 'ਤੇ ਨੈਸ਼ਨਲ ਅਸੈਂਬਲੀ ਦੀ ਸਥਾਈ ਕਮੇਟੀ ਨੂੰ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕੁਰੈਸ਼ੀ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਨੂੰ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ, ਅਪਰਾਧਕ ਰਵੱਈਏ ਅਤੇ ਹੋਰ ਗੰਭੀਰ ਦੋਸ਼ਾਂ ਵਿਚ ਹਿਰਾਸਤ ਵਿਚ ਲਿਆ ਗਿਆ ਸੀ।

ਜੀਓ ਨਿਊਜ਼ ਨੇ ਕੁਰੈਸ਼ੀ ਦੇ ਹਵਾਲੇ ਤੋਂ ਕਿਹਾ ਕਿ ਅਮਰੀਕਾ 70 ਤੋਂ ਜ਼ਿਆਦਾ ਨਾਜਾਇਜ਼ ਪਾਕਿਸਤਾਨੀਆਂ ਨੂੰ ਡਿਪੋਰਟ ਕਰਨ ਜਾ ਰਿਹਾ ਹੈ। ਪਾਕਿਸਤਾਨ ਨੇ ਅਮਰੀਕਾ ਨੂੰ ਕਿਹਾ ਹੈ ਕਿ ਡਿਪੋਰਟ ਕੀਤੇ ਜਾ ਰਹੇ ਪਾਕਿਸਤਾਨੀਆਂ ਦੀ ਕਾਨੂੰਨੀ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਕਲ ਵਿਸ਼ੇਸ਼ ਚਾਰਟਡ ਜਹਾਜ਼ ਰਾਹੀਂ ਉਨ੍ਹਾਂ ਨੂੰ ਵਾਪਸ ਲੈ ਕੇ ਆਵੇਗਾ। ਅਮਰੀਕਾ ਵਲੋਂ ਪਾਕਿਸਤਾਨ 'ਤੇ ਵੀਜ਼ਾ ਪਾਬੰਦੀ ਲਗਾਉਣ ਦੀਆਂ ਖਬਰਾਂ ਨੂੰ ਰੱਦ ਕਰਦੇ ਹੋਏ ਕੁਰੈਸ਼ੀ ਨੇ ਇਹ ਮੰਨਿਆ ਕਿ ਤਿੰਨ ਪਾਕਿਸਤਾਨੀ ਅਧਿਕਾਰੀਆਂ ਦੀ ਅਮਰੀਕਾ ਯਾਤਰਾ 'ਤੇ ਟਰੰਪ ਪ੍ਰਸ਼ਾਸਨ ਵਲੋਂ ਪਾਬੰਦੀ ਲਗਾਈ ਗਈ ਹੈ।


author

Sunny Mehra

Content Editor

Related News