ਨੇਪਾਲ ''ਚ ਕੋਰੋਨਾ ਵਾਇਰਸ ਦੇ 707 ਨਵੇਂ ਮਾਮਲੇ

08/21/2020 12:29:08 AM

ਕਾਠਮੰਡੂ: ਨੇਪਾਲ ਵਿਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ 707 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹਿਮਾਲਿਆਈ ਦੇਸ਼ ਵਿਚ ਵੀਰਵਾਰ ਨੂੰ ਕੋਵਿਡ-19 ਦੇ ਮਰੀਜ਼ਾਂ ਦੀ ਕੁੱਲ ਗਿਣਤੀ 30 ਹਜ਼ਾਰ ਦੇ ਨੇੜੇ ਪਹੁੰਚ ਗਈ। ਸਿਹਤ ਮੰਤਰਾਲਾ ਦੇ ਬੁਲਾਰੇ ਡਾ. ਜਾਗੇਸ਼ਵਰ ਗੌਤਮ ਨੇ ਦੈਨਿਕ ਪੱਤਰਕਾਰ ਸੰਮੇਲਨ ਵਿਚ ਦੱਸਿਆ ਕਿ ਪਿਛਲੇ 24 ਘੰਟਿਆਂ ਵਿਚ ਰਿਅਲ ਟਾਈਮ ਪਾਲੀਮਰਸ ਚੇਨ ਰਿਏਕਸ਼ਨ (ਆਰ.ਟੀ.-ਪੀ.ਸੀ.ਆਰ.) ਰਾਹੀਂ ਜਾਂਚ ਕੀਤੀ ਗਈ, ਜਿਸ ਵਿਚ 707 ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ। ਨੇਪਾਲ ਵਿਚ ਹੁਣ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 29,645 ਹੋ ਗਈ ਹੈ। 

ਨਵੇਂ ਇਨਫੈਕਟਿਡ ਮਰੀਜ਼ਾਂ ਵਿਚ 515 ਪੁਰਸ਼ ਤੇ 192 ਔਰਤਾਂ ਹਨ। ਬੀਤੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ ਸਾਹਮਣੇ ਆਏ ਨਵੇਂ ਮਾਮਲਿਆਂ ਵਿਚੋਂ 200 ਮਾਮਲੇ ਕਾਠਮੰਡੂ ਘਾਟੀ ਤੋਂ ਹਨ। ਗੌਤਮ ਨੇ ਦੱਸਿਆ ਕਿ ਵੀਰਵਾਰ ਨੂੰ ਕੋਰੋਨਾ ਵਾਇਰਸ ਕਾਰਣ 6 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਇਸ ਵਾਇਰਸ ਕਾਰਣ ਮਰਨ ਵਾਲਿਆਂ ਦੀ ਗਿਣਤੀ 126 ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 264 ਮਰੀਜ਼ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ।


Baljit Singh

Content Editor

Related News