ਆਈ.ਐਸ ਦੇ 72 ਸ਼ੱਕੀ ਪੁਲਸ ਹਿਰਾਸਤ ''ਚ

Thursday, Jul 25, 2024 - 02:10 PM (IST)

ਅੰਕਾਰਾ (ਯੂ. ਐੱਨ. ਆਈ.): ਤੁਰਕੀ ਪੁਲਸ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ 'ਚ ਸ਼ਾਮਲ ਹੋਣ ਦੇ ਸ਼ੱਕ 'ਚ 72 ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਤੁਰਕੀ ਦੇ ਗ੍ਰਹਿ ਮੰਤਰੀ ਅਲੀ ਯੇਰਲੀਕਾਯਾ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਯੇਰਲੀਕਾਯਾ ਨੇ ਸੋਸ਼ਲ ਮੀਡੀਆ 'ਤੇ ਕਿਹਾ,"ਆਈ.ਐਸ ਖ਼ਿਲਾਫ਼ ਇੱਕ ਅਪ੍ਰੇਸ਼ਨ ਵਿੱਚ 13 ਪ੍ਰਾਂਤਾਂ ਤੋਂ 72 ਸ਼ੱਕੀ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ।" 

ਪੜ੍ਹੋ ਇਹ ਅਹਿਮ ਖ਼ਬਰ-ਇਟਲੀ ਦੀ ਵੱਡੀ ਕਾਰਵਾਈ, ਐਮਾਜ਼ਾਨ 'ਤੇ ਲਗਾਇਆ 121 ਮਿਲੀਅਨ ਯੂਰੋ ਦਾ ਜੁਰਮਾਨਾ

ਮੰਤਰੀ ਨੇ ਕਿਹਾ ਕਿ ਪੁਲਸ ਨੇ ਰਾਜਧਾਨੀ ਅੰਕਾਰਾ ਅਤੇ ਅੰਟਾਲਿਆ ਦੇ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ ਅਤੇ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਪੈਸੇ ਜ਼ਬਤ ਕੀਤੇ। ਮੰਤਰਾਲੇ ਦਾ ਅੰਦਾਜ਼ਾ ਹੈ ਕਿ ਦੇਸ਼ ਭਰ ਵਿੱਚ ਅੱਤਵਾਦ ਵਿਰੋਧੀ ਕਾਰਵਾਈਆਂ ਵਿੱਚ 3,500 ਤੋਂ ਵੱਧ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News