ਪਾਕਿਸਤਾਨ ''ਚ ਕੋਰੋਨਾ ਦੇ 730 ਮਾਮਲੇ, ਡਾਕਟਰਾਂ ਦਿੱਤੀ ਹੜਤਾਲ ਦੀ ਧਮਕੀ

03/22/2020 2:04:17 AM

ਇਸਲਾਮਾਬਾਦ (ਏਜੰਸੀ)- ਪਾਕਿਸਤਾਨ 'ਚ ਕੋਰੋਨਾ ਵਾਇਰਸ ਹੁਣ ਬੇਕਾਬੂ ਹੁੰਦਾ ਜਾਪ ਰਿਹਾ ਹੈ। ਪਾਕਿਸਤਾਨੀ ਅਖਬਾਰ ਡਾਨ ਦੀ ਰਿਪੋਰਟ ਮੁਤਾਬਕ ਮੁਲਕ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 730 ਹੋ ਗਈ ਹੈ। ਉਥੇ ਹੀ ਦਿ ਐਕਸਪ੍ਰੈਸ ਟ੍ਰਿਬਿਊਨ ਨੇ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 700 ਨੂੰ ਵੀ ਟੱਪ ਗਈ ਹੈ। ਸਿੰਧ ਵਿਚ 396 ਮਾਮਲੇ ਸਾਹਮਣੇ ਆਏ ਹਨ। ਸੂਬੇ ਵਿਚ ਤੇਜ਼ੀ ਨਾਲ ਵੱਧ ਰਹੇ ਮਰੀਜ਼ਾਂ ਦੀ ਗਿਣਤੀ ਨੂੰ ਦੇਖਦੇ ਹੋਏ ਸਿੰਧ ਦੀ ਸਰਕਾਰ ਲਾਕਡਾਊਨ ਲਗਾਉਣ 'ਤੇ ਵਿਚਾਰ ਕਰ ਰਹੀ ਹੈ। ਡਾਨ ਨਿਊਜ਼ ਮੁਤਾਬਕ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ 137 ਜਦੋਂ ਕਿ ਬਲੋਚਿਸਤਾਨ ਵਿਚ 104 ਮਾਮਲੇ ਪਾਏ ਗਏ ਹਨ।

PunjabKesari

ਹਾਲਤ ਇੰਨੀ ਖਰਾਬ ਹੈ ਕਿ ਪਾਕਿਸਤਾਨ ਵਿਚ ਇਸ ਵਾਇਰਸ ਨਾਲ ਮੁਕਾਬਲੇ ਲਈ ਡਾਕਟਰੀ ਯੰਤਰਾਂ ਦੀ ਭਾਰੀ ਕਮੀ ਹੈ। ਇਸ ਨਾਲ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ ਵਿਚ ਭਾਰੀ ਨਾਰਾਜ਼ਗੀ ਹੈ। ਇਸਲਾਮਾਬਾਦ ਦੇ ਚਾਰ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਨਿੱਜੀ ਸੁਰੱਖਿਆਤਮਕ ਯੰਤਰ ਮੁਹੱਈਆ ਨਹੀਂ ਕਰਵਾਏ ਗਏ ਤਾਂ ਉਹ ਮੰਗਲਵਾਰ ਤੋਂ ਕੰਮਕਾਜ ਬੰਦ ਕਰਕੇ ਹੜਤਾਲ ਕਰ ਦਿਆਂਗੇ। ਇਸ ਨਾਲ ਪਾਕਿਸਤਾਨੀ ਹੁਕਮਰਾਨਾਂ ਦੇ ਹੱਥ ਪੈਰ ਫੁੱਲ ਗਏ ਹਨ।

PunjabKesari

ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਦੇ ਕਹਿਰ 'ਤੇ ਰੋਕ ਲਗਾਉਣ ਲਈ ਦੁਨੀਆ ਦੇ ਕਈ ਦੇਸ਼ ਲਾਕਡਾਊਨ ਵਰਗੇ ਸਖ਼ਤ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟ ਰਹੇ ਹਨ। ਉਥੇ ਹੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਰਾਸ਼ਟਰਵਿਆਪੀ ਲਾਕਡਾਊਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਆਵਾਜਾਈ ਲਈ ਅਫਗਾਨਿਸਤਾਨ ਤੋਂ ਲੱਗਦੀ ਪਾਕਿਸਤਾਨ ਦੀ ਇਕ ਸਰਹੱਦ ਵੀ ਖੋਲ੍ਹਣ ਦਾ ਹੁਕਮ ਦਿੱਤਾ ਹੈ। ਇਸ ਦੌਰਾਨ ਵਾਇਰਸ 'ਤੇ ਰੋਕ ਲਗਾਉਣ ਦੀ ਕੋਸ਼ਿਸ਼ 'ਚ ਬਲੋਚਿਸਤਾਨ ਦੀ ਸੂਬਾ ਸਰਕਾਰ ਨੇ ਸੂਬੇ ਵਿਚ 21 ਦਿਨਾਂ ਲਈ ਥੋੜ੍ਹੇ ਸਮੇਂ ਲਈ ਲਾਕਡਾਊਨ ਦਾ ਐਲਾਨ ਕੀਤਾ ਹੈ।

PunjabKesari

ਜਿਓ ਨਿਊਜ਼ ਮੁਤਾਬਕ ਮਾਹਰਾਂ ਦਾ ਮੰਨਣਾ ਹੈ ਕਿ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੂਰੇ ਪਾਕਿਸਤਾਨ ਨੂੰ ਲਾਕਡਾਊਨ ਕਰ ਦੇਣਾ ਚਾਹੀਦਾ ਹੈ ਪਰ ਇਮਰਾਨ ਨੇ ਕਿਹਾ ਕਿ ਲਾਕਡਾਊ ਦਾ ਮਤਲਬ ਕਰਫਿਊ ਵਰਗੇ ਹਾਲਾਤ ਹੁੰਦੇ ਹਨ। ਇਸ ਨਾਲ ਮੁਲਕ ਵਿਚ ਅਸ਼ਾਂਤੀ ਪੈਦਾ ਹੋ ਜਾਵੇਗੀ ਅਤੇ ਅਸੀਂ ਇਹ ਬਰਦਾਸ਼ਤ ਨਹੀਂ ਕਰ ਸਕਦੇ। ਇਸ ਨਾਲ ਗਰੀਬਾਂ ਦੀ ਪ੍ਰੇਸ਼ਾਨੀ ਵੱਧ ਜਾਵੇਗੀ। ਅਸੀਂ ਆਰਥਿਕ ਪੈਕੇਜ ਦੇ ਮਾਮਲੇ ਵਿਚ ਦੂਜੇ ਦੇਸ਼ਾਂ ਦੇ ਨਾਲ ਮੁਕਾਬਲਾ ਨਹੀਂ ਕਰ ਸਕਦੇ, ਪਰ ਅਸੀਂ ਕੋਰੋਨਾ ਵਾਇਰਸ ਦੇ ਪ੍ਰਭਾਵ ਨਾਲ ਆਪਣੇ ਘੱਟ ਅਤੇ ਮਜ਼ਦੂਰ ਵਰਗ ਦੀ ਸੁਰੱਖਿਆ ਕਰਾਂਗੇ। 


Sunny Mehra

Content Editor

Related News