75 ਸਾਲਾਂ ''ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ! ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪਨਾਮਾ, ਸਕੂਲਾਂ-ਦਫ਼ਤਰਾਂ ''ਚ ਛੁੱਟੀ

Saturday, Oct 10, 2026 - 10:54 AM (IST)

75 ਸਾਲਾਂ ''ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ! ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪਨਾਮਾ, ਸਕੂਲਾਂ-ਦਫ਼ਤਰਾਂ ''ਚ ਛੁੱਟੀ

ਇੰਟਰਨੈਸ਼ਨਲ ਡੈਸਕ- ਮੱਧ ਅਮਰੀਕੀ ਦੇਸ਼ ਪਨਾਮਾ 'ਚ 7.7 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਇਹ ਭੂਚਾਲ ਦੇਸ਼ ਦੇ 75 ਸਾਲਾਂ ਦਾ ਸਭ ਤੋਂ ਭਿਆਨਕ ਅਤੇ ਸ਼ਕਤੀਸ਼ਾਲੀ ਭੂਚਾਲ ਦੱਸਿਆ ਜਾ ਰਿਹਾ ਹੈ। ਰਿਪੋਰਟਾਂ ਅਨੁਸਾਰ, ਇਸ ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਦੇਸ਼ ਦੇ ਗੁਆਂਢੀ ਦੇਸ਼ਾਂ ਕੋਸਟਾ ਰਿਕਾ ਅਤੇ ਕੋਲੰਬੀਆ ਤੱਕ ਵੀ ਧਰਤੀ ਕੰਬਦੀ ਮਹਿਸੂਸ ਕੀਤੀ ਗਈ।

ਇਸ ਭੂਚਾਲ ਦਾ ਪਹਿਲਾ ਝਟਕਾ 9 ਅਕਤੂਬਰ ਨੂੰ ਭਾਰਤੀ ਸਮੇਂ ਅਨੁਸਾਰ ਰਾਤੀਂ 11.26 ਵਜੇ ਲੱਗਾ, ਜਿਸ ਦੀ ਤੀਬਰਤਾ 7.7 ਰਹੀ। ਇਸ ਤੋਂ ਕਰੀਬ 2.5 ਘੰਟੇ ਬਾਅਦ 10 ਅਕਤੂਬਰ ਨੂੰ ਰਾਤ 1.55 ਵਜੇ 6.6, ਜਦਕਿ ਸਵੇਰੇ 9.44 ਵਜੇ ਤੀਜਾ ਝਟਕਾ ਲੱਗਾ, ਜਿਸ ਦੀ ਤੀਬਰਤਾ 6.0 ਰਿਕਾਰਡ ਕੀਤੀ ਗਈ। ਇਕ ਤੋਂ ਬਾਅਦ ਇਕ ਇਨ੍ਹਾਂ ਝਟਕਿਆਂ ਨੇ ਪਨਾਮਾ ਸਣੇ ਕਈ ਗੁਆਂਢੀ ਦੇਸ਼ਾਂ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ ਤੇ ਵਾਰ-ਵਾਰ ਭੂਚਾਲ ਆਉਣ ਕਾਰਨ ਰੈਸਕਿਊ ਆਪਰੇਸ਼ਨ 'ਚ ਵੀ ਵੱਡੀ ਰੁਕਾਵਟ ਆ ਰਹੀ ਹੈ।

ਇਹ ਵੀ ਪੜ੍ਹੋ- ਮੱਛੀਆਂ ਫੜਨ ਵਾਲੇ 'ਜਾਲ' ਨਾਲ ਡਰੋਨ ਫੜੇਗਾ ਪਾਕਿਸਤਾਨ ! ਕਈ ਮੀਟਰ ਦੀ ਉਚਾਈ 'ਤੇ ਕੀਤੇ ਫਿੱਟ

ਭੂਚਾਲ ਦੇ ਜ਼ਬਰਦਸਤ ਝਟਕਿਆਂ ਮਗਰੋਂ ਪ੍ਰਸ਼ਾਂਤ ਮਹਾਸਾਗਰ ਅਤੇ ਕੈਰੇਬੀਅਨ ਤੱਟਵਰਤੀ ਖੇਤਰਾਂ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ ਤੇ ਸਮੁੰਦਰ ਨੇੜਲੇ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਉੱਚੇ ਸਥਾਨਾਂ 'ਤੇ ਜਾਣ ਦੀ ਹਦਾਇਤ ਦਿੱਤੀ ਗਈ ਹੈ। ਪਨਾਮਾ ਸਿਟੀ ਅਤੇ ਆਸ-ਪਾਸ ਦੇ ਇਲਾਕਿਆਂ 'ਚ ਕਈ ਇਮਾਰਤਾਂ 'ਚ ਤਰੇੜਾਂ ਆਉਣ ਅਤੇ ਬਿਜਲੀ ਤੇ ਸੰਚਾਰ ਸੇਵਾਵਾਂ ਠੱਪ ਹੋਣ ਦੀਆਂ ਖ਼ਬਰਾਂ ਹਨ। ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ ਹਨ, ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਰੈਸਕਿਊ ਟੀਮਾਂ ਮਲਬੇ ਅਤੇ ਪ੍ਰਭਾਵਿਤ ਖੇਤਰਾਂ 'ਚ ਪਹੁੰਚ ਕੇ ਰੈਸਕਿਊ ਆਪਰੇਸ਼ਨ ਚਲਾ ਰਹੀਆਂ ਹਨ ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਪਨਾਮਾ ਦੇ ਭੂ-ਵਿਗਿਆਨਕ ਇਤਿਹਾਸ 'ਚ ਇਹ 1951 ਤੋਂ ਬਾਅਦ ਆਇਆ ਸਭ ਤੋਂ ਵੱਡਾ ਭੂਚਾਲ ਹੈ। ਪ੍ਰਸ਼ਾਸਨ ਨੇ ਦੇਸ਼ ਭਰ ਵਿੱਚ ਹਾਈ ਅਲਰਟ ਜਾਰੀ ਕੀਤਾ ਹੈ ਅਤੇ ਰਾਹਤ ਕਾਰਜਾਂ ਲਈ ਫੌਜ ਅਤੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ 'ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਸਰਕਾਰੀ ਦਫ਼ਤਰਾਂ ਨੂੰ ਵੀ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ- ਪਾਕਿਸਤਾਨ ਨੇ ਸਾਊਦੀ 'ਚ ਭੇਜ'ਤੀਆਂ ਫ਼ੌਜਾਂ ! ਲਾਗੂ ਕੀਤਾ ਮੱਕਾ ਪੈਕਟ, DG ਨੇ ਕੀਤਾ ਖ਼ੁਲਾਸਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News