ਨਿਊਜ਼ੀਲੈਂਡ 'ਚ ਮੁੜ ਵਧਿਆ ਕੋਰੋਨਾ ਦਾ ਕਹਿਰ, 8 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ
Wednesday, Jul 27, 2022 - 10:07 AM (IST)
ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲਿਆਂ ਵਿਚ ਵਾਧਾ ਜਾਰੀ ਹੈ। ਨਿਊਜ਼ੀਲੈਂਡ ਵਿਚ ਹੁਣ 8,730 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ ਇਸ ਬਿਮਾਰੀ ਕਾਰਨ 1,427 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੜ੍ਹੋ ਇਹ ਅਹਿਮ ਖ਼ਬਰ -ਆਸਟ੍ਰੇਲੀਆ 'ਚ ਵਧੇ ਕੋਰੋਨਾ ਮਾਮਲੇ, ਦਾਖਲ ਮਰੀਜ਼ਾਂ ਦੀ ਗਿਣਤੀ ਉੱਚਤਮ ਪੱਧਰ 'ਤੇ
ਉਨ੍ਹਾਂ ਨੇ ਕਿਹਾ ਕਿ ਨਵੇਂ ਕੇਸਾਂ ਵਿੱਚੋਂ 394 ਕੇਸ ਵਿਦੇਸ਼ਾਂ ਤੋਂ ਆਏ ਲੋਕਾਂ ਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਸਮੇਂ ਹਸਪਤਾਲਾਂ ਵਿੱਚ 808 ਕੋਵਿਡ ਮਰੀਜ਼ ਇਲਾਜ ਅਧੀਨ ਹਨ। ਜਿਨ੍ਹਾਂ ਵਿੱਚੋਂ 25 ਨੂੰ ਇੰਟੈਂਸਿਵ ਕੇਅਰ ਯੂਨਿਟਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕੇਸਾਂ ਦੇ ਆਉਣ ਨਾਲ ਦੇਸ਼ ਵਿੱਚ ਇਸ ਬਿਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ ਵੱਧ ਕੇ 1,577,414 ਹੋ ਗਈ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।