ਪਾਕਿਸਤਾਨੀ ਸੁਰੱਖਿਆ ਬਲਾਂ ਨਾਲ ਝੜਪ ''ਚ 8 ਅਫ਼ਗਾਨ ਫ਼ੌਜੀਆਂ ਦੀ ਮੌਤ, 16 ਜ਼ਖਮੀ
Tuesday, Sep 10, 2024 - 07:42 AM (IST)

ਇਸਲਾਮਾਬਾਦ (ਭਾਸ਼ਾ) : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਨੇੜੇ ਸਰਹੱਦੀ ਖੇਤਰ 'ਚ ਪਾਕਿਸਤਾਨੀ ਸੁਰੱਖਿਆ ਬਲਾਂ ਨਾਲ ਝੜਪ 'ਚ 8 ਅਫ਼ਗਾਨ ਫ਼ੌਜੀ ਮਾਰੇ ਗਏ ਅਤੇ 16 ਜ਼ਖਮੀ ਹੋ ਗਏ।
ਡਾਨ ਦੀ ਰਿਪੋਰਟ ਮੁਤਾਬਕ ਸ਼ਨੀਵਾਰ ਨੂੰ ਅਫ਼ਗਾਨ ਫੌਜ ਨੇ ਖੁਰਮ ਜ਼ਿਲ੍ਹੇ ਦੇ ਅਧੀਨ ਪਲੋਸਿਨ ਖੇਤਰ 'ਚ ਪਾਕਿਸਤਾਨੀ ਸਰਹੱਦੀ ਚੌਕੀ 'ਤੇ ਭਾਰੀ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਤੋਂ ਬਾਅਦ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਹਾਲ ਹੀ ਵਿਚ ਇਹ ਦੂਜੀ ਵਾਰ ਹੈ ਜਦੋਂ ਅਫਗਾਨ ਫ਼ੌਜੀਆਂ ਨੇ ਪਾਕਿਸਤਾਨੀ ਸੁਰੱਖਿਆ ਬਲਾਂ 'ਤੇ ਹਮਲਾ ਕੀਤਾ ਹੈ। ਇਸ ਤੋਂ ਪਹਿਲਾਂ ਵੀ ਅਫਗਾਨ ਫ਼ੌਜੀਆਂ ਨੇ ਪਾਕਿਸਤਾਨੀ ਬਲਾਂ 'ਤੇ ਹਮਲਾ ਕੀਤਾ ਸੀ, ਜਿਸ ਕਾਰਨ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਤਣਾਅ ਦੀ ਸਥਿਤੀ ਪੈਦਾ ਹੋ ਗਈ ਸੀ ਅਤੇ ਵਪਾਰ ਠੱਪ ਹੋ ਗਿਆ ਸੀ।
ਰਿਪੋਰਟਾਂ ਮੁਤਾਬਕ ਅਫਗਾਨ ਫ਼ੌਜੀਆਂ ਨੇ ਐਤਵਾਰ ਨੂੰ ਵੀ ਗੋਲੀਬਾਰੀ ਕੀਤੀ ਸੀ ਪਰ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8