ਪੋਲੈਂਡ ''ਚ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ
Thursday, Dec 27, 2018 - 12:47 AM (IST)

ਵਾਰਸਾ — ਪੋਲੈਂਡ ਦੀ ਰਾਜਧਾਨੀ 'ਚ ਮੰਗਲਵਾਰ ਰਾਤ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਪੋਲੈਂਡ ਦੇ ਫਾਇਰ ਬ੍ਰਿਗੇਡ ਵਿਭਾਗ ਦੇ ਬੁਲਾਰੇ ਪਾਵੇਲ ਫ੍ਰੈਟਕਜਾਕ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਅੱਗ ਲੱਗਣ ਕਾਰਨ ਹੁਣ ਤੱਕ ਪਤਾ ਨਹੀਂ ਚੱਲ ਪਾਇਆ ਹੈ। ਉਨ੍ਹਾਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਵਿਭਾਗ ਨੇ ਸ਼ਨੀਵਾਰ ਨੂੰ ਹੁਣ ਤੱਕ 3860 ਲੋਕਾਂ ਨੂੰ ਬਚਾਇਆ ਹੈ ਜਦਕਿ ਅੱਗ ਲੱਗਣ ਦੀਆਂ ਵੱਖ-ਵੱਖ ਘਟਨਾਵਾਂ 'ਚ 18 ਲੋਕਾਂ ਦੀ ਮੌਤ ਹੋਈ ਹੈ ਅਤੇ 54 ਹੋਰ ਲੋਕ ਜ਼ਖਮੀ ਹੋਏ ਹਨ। ਮੰਗਲਵਾਰ ਨੂੰ 8 ਲੋਕਾਂ ਦੀ ਮੌਤ ਹੋ ਗਈ, ਜਿਸ 'ਚੋਂ 6 ਲੋਕਾਂ ਦੀ ਮੌਤ ਜੇਰਨ 'ਚ ਹੋਈ।