ਬੱਸ ਅਤੇ ਟਰਾਲੇ ਦੀ ਟੱਕਰ, 8 ਲੋਕਾਂ ਦੀ ਮੌਤ, 7 ਜ਼ਖਮੀ
Monday, Aug 19, 2024 - 06:10 PM (IST)
ਇਸਲਾਮਾਬਾਦ, (ਏਜੰਸੀ)- ਪਾਕਿਸਤਾਨ ਦੇ ਦੱਖਣੀ ਸਿੰਧ ਸੂਬੇ ਦੇ ਘੋਟਕੀ ਜ਼ਿਲ੍ਹੇ 'ਚ ਸੋਮਵਾਰ ਨੂੰ ਬੱਸ ਅਤੇ ਟਰਾਲੇ ਦੀ ਟੱਕਰ ਹੋ ਗਈ।ਇਸ ਟੱਕਰ 'ਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ। ਸਿਨਹੂਆ ਨਿਊਜ਼ ਏਜੰਸੀ ਨੇ ਬਚਾਅ ਸੇਵਾ ਦੇ ਹਵਾਲੇ ਨਾਲ ਦੱਸਿਆ ਕਿ ਇਹ ਹਾਦਸਾ ਜ਼ਿਲੇ ਦੇ ਮਲੂਕ ਵਾਲੀ ਖੇਤਰ ਦੇ ਨੇੜੇ ਸੁੱਕਰ-ਮੁਲਤਾਨ ਮੋਟਰਵੇਅ 'ਤੇ ਤੜਕੇ ਉਸ ਸਮੇਂ ਵਾਪਰਿਆ, ਜਦੋਂ ਇਕ ਤੇਜ਼ ਰਫਤਾਰ ਯਾਤਰੀ ਬੱਸ ਨੇ ਟਰਾਲੇ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਲੋਕ ਜ਼ਖਮੀ ਹੋ ਗਏ।
ਪੜ੍ਹੋ ਇਹ ਅਹਿਮ ਖ਼ਬਰ-ਨਿਊਜ਼ੀਲੈਂਡ ਸਰਕਾਰ ਨਸ਼ੇ 'ਚ ਟੱਲੀ ਹੋ ਕੇ ਡਰਾਈਵਿੰਗ ਕਰਨ ਵਾਲਿਆਂ 'ਤੇ ਹੋਈ ਸਖ਼ਤ
ਸੂਚਨਾ ਮਿਲਣ 'ਤੇ, ਬਚਾਅ ਕਰਮਚਾਰੀ ਘਟਨਾ ਸਥਾਨ 'ਤੇ ਪਹੁੰਚੇ ਅਤੇ ਪੀੜਤਾਂ ਨੂੰ ਸਥਾਨਕ ਹਸਪਤਾਲ 'ਚ ਪਹੁੰਚਾਇਆ। ਰਿਪੋਰਟਾਂ ਮੁਤਾਬਕ ਮੀਂਹ ਕਾਰਨ ਬਚਾਅ ਕਾਰਜਾਂ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੋਟਰਵੇਅ ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਹਨ, ਜਦਕਿ ਚਾਰ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਹਾਦਸੇ ਦੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।