ਪਾਕਿਸਤਾਨ ''ਚ ਬੱਸ ਤੇ ਟਰੱਕ ਦੀ ਟੱਕਰ ਵਿਚ 8 ਲੋਕਾਂ ਦੀ ਮੌਤ

11/26/2019 1:15:09 AM

ਪੇਸ਼ਾਵਰ (ਭਾਸ਼ਾ)- ਉੱਤਰ ਪੱਛਮੀ ਪਾਕਿਸਤਾਨ ਵਿਚ ਸੋਮਵਾਰ ਨੂੰ ਇਕ ਬੱਸ ਅਤੇ ਟਰੱਕ ਦੀ ਟੱਕਰ ਵਿਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਡੇਰਾ ਇਸਮਾਈਲ ਖਾਨ ਜ਼ਿਲੇ ਵਿਚ ਹੋਈ। ਇਥੇ ਯਾਤਰੀਆਂ ਨੂੰ ਲਿਜਾ ਰਹੀ ਬੱਸ ਉਲਟ ਦਿਸ਼ਾ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ। ਜ਼ਿਲਾ ਐਮਰਜੈਂਸੀ ਅਧਿਕਾਰੀ ਜਵਾਦ ਖਲੀਲ ਨੇ ਦੱਸਿਆ ਕਿ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

Sunny Mehra

This news is Content Editor Sunny Mehra