ਈਰਾਨ : ਜਨਮ ਦਿਨ ਦੀ ਪਾਰਟੀ ਦੌਰਾਨ ਲੱਗੀ ਅੱਗ, 4 ਬੱਚਿਆਂ ਸਮੇਤ 8 ਲੋਕਾਂ ਦੀ ਮੌਤ

Wednesday, Jun 15, 2022 - 04:29 PM (IST)

ਈਰਾਨ : ਜਨਮ ਦਿਨ ਦੀ ਪਾਰਟੀ ਦੌਰਾਨ ਲੱਗੀ ਅੱਗ, 4 ਬੱਚਿਆਂ ਸਮੇਤ 8 ਲੋਕਾਂ ਦੀ ਮੌਤ

ਤਹਿਰਾਨ (ਆਈ.ਏ.ਐੱਨ.ਐੱਸ.): ਈਰਾਨ ਦੀ ਰਾਜਧਾਨੀ ਤਹਿਰਾਨ ਨੇੜੇ ਇੱਕ ਸ਼ਹਿਰ ਵਿੱਚ ਜਨਮ ਦਿਨ ਦੀ ਪਾਰਟੀ ਵਿੱਚ ਹੋਏ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ|।ਸਰਕਾਰੀ ਸਮਾਚਾਰ ਏਜੰਸੀ IRNA ਨੇ ਤਹਿਰਾਨ ਸੂਬੇ ਦੀ ਗੈਰ-ਲਾਭਕਾਰੀ ਸੰਸਥਾ ਰੈੱਡ ਕ੍ਰੀਸੈਂਟ ਸੋਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਸ਼ਾਹੀਨ ਫਾਥੀ ਦੇ ਹਵਾਲੇ ਨਾਲ ਕਿਹਾ ਕਿ ਇਹ ਘਟਨਾ ਸ਼ਹਿਰਯਾਰ ਸ਼ਹਿਰ ਦੇ ਮਰੀਅਮ ਟਾਊਨ ਦੇ ਇੱਕ ਰਵਾਇਤੀ ਕੈਫੇ ਵਿੱਚ ਵਾਪਰੀ।

ਪੜ੍ਹੋ ਇਹ ਅਹਿਮ ਖ਼ਬਰ-  ਚੀਨ 'ਚ ਮੀਂਹ ਕਾਰਨ ਖਿਸਕੀ ਜ਼ਮੀਨ, 6 ਲੋਕਾਂ ਦੀ ਮੌਤ ਤੇ 2 ਲੱਖ ਲੋਕ ਪ੍ਰਭਾਵਿਤ

ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਹੀਲੀਅਮ ਗੈਸ ਵਾਲਾ ਇੱਕ ਗੁਬਾਰਾ ਫਟ ਗਿਆ ਅਤੇ ਅੱਗ ਲੱਗ ਗਈ, ਜਿਸ ਨਾਲ ਕੈਫੇ ਵਿੱਚ ਅੱਗ ਫੈਲ ਗਈ। ਇਸ ਘਟਨਾ ਵਿਚ ਚਾਰ ਬੱਚਿਆਂ, ਤਿੰਨ ਔਰਤਾਂ ਅਤੇ ਇੱਕ ਆਦਮੀ ਸਮੇਤ ਪੀੜਤਾਂ ਦੀ ਦਮ ਘੁੱਟਣ ਕਾਰਨ ਮੌਤ ਹੋ ਗਈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News