ਬੰਨੂ ''ਚ ਸੁਰੱਖਿਆ ਮੁਹਿੰਮ ਦੌਰਾਨ 8 ਅੱਤਵਾਦੀ ਹਲਾਕ, ਪੁਲਸ ਮੁਲਾਜ਼ਮ ਦੀ ਵੀ ਗਈ ਜਾਨ

Saturday, May 23, 2026 - 05:05 PM (IST)

ਬੰਨੂ ''ਚ ਸੁਰੱਖਿਆ ਮੁਹਿੰਮ ਦੌਰਾਨ 8 ਅੱਤਵਾਦੀ ਹਲਾਕ, ਪੁਲਸ ਮੁਲਾਜ਼ਮ ਦੀ ਵੀ ਗਈ ਜਾਨ

ਪੇਸ਼ਾਵਰ (PTI) : ਉੱਤਰ-ਪੱਛਮੀ ਪਾਕਿਸਤਾਨ ਦੇ ਬੰਨੂ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਚਲਾਈ ਗਈ ਇੱਕ ਸੁਰੱਖਿਆ ਮੁਹਿੰਮ ਦੌਰਾਨ ਘੱਟੋ-ਘੱਟ ਅੱਠ ਅੱਤਵਾਦੀ ਮਾਰੇ ਗਏ ਹਨ ਤੇ ਕਈ ਹੋਰ ਜ਼ਖਮੀ ਹੋ ਗਏ ਹਨ। ਪੁਲਸ ਬੁਲਾਰੇ ਅਨੁਸਾਰ, ਇਹ ਕਾਰਵਾਈ ਜ਼ਿਲ੍ਹਾ ਪੁਲਸ ਤੇ ਅੱਤਵਾਦ ਵਿਰੋਧੀ ਵਿਭਾਗ (CTD) ਵੱਲੋਂ ਖੈਬਰ ਪਖਤੂਨਖਵਾ ਸੂਬੇ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ ਗਈ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਹੋਈ ਗੋਲੀਬਾਰੀ ਵਿੱਚ ਇੱਕ ਪੁਲਸ ਅਧਿਕਾਰੀ ਦੀ ਵੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਸੁਰੱਖਿਆ ਏਜੰਸੀਆਂ ਅਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਸ਼ੁਰੂ ਹੋਣ ਤੋਂ ਪਹਿਲਾਂ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਸੀ। ਪੁਲਸ ਅਨੁਸਾਰ, ਇਸ ਮੁਹਿੰਮ ਦੌਰਾਨ ਅੱਤਵਾਦੀਆਂ ਦੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਅਜਿਹਾ ਖਦਸ਼ਾ ਹੈ ਕਿ ਇਹ ਅੱਤਵਾਦੀ ਇਲਾਕੇ 'ਚ ਕਿਸੇ ਵੱਡੀ ਤਬਾਹੀ ਦੀ ਯੋਜਨਾ ਬਣਾ ਰਹੇ ਸਨ।

ਗੋਲੀਬਾਰੀ ਰੁਕਣ ਤੋਂ ਬਾਅਦ, ਪੁਲਸ ਅਤੇ CTD ਦੀਆਂ ਟੀਮਾਂ ਵੱਲੋਂ ਬਾਕੀ ਬਚੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। 

ਗੌਰਤਲਬ ਹੈ ਕਿ ਖੈਬਰ ਪਖਤੂਨਖਵਾ ਦਾ ਇਹ ਖੇਤਰ ਪਿਛਲੇ ਕਈ ਸਾਲਾਂ ਤੋਂ ਅੱਤਵਾਦੀ ਹਿੰਸਾ ਤੇ ਅਫਗਾਨਿਸਤਾਨ ਤੋਂ ਅੱਤਵਾਦੀਆਂ ਦੀ ਘੁਸਪੈਠ ਕਾਰਨ ਅਸ਼ਾਂਤ ਰਿਹਾ ਹੈ। ਇੱਥੋਂ ਦੇ ਪਹਾੜੀ ਇਲਾਕੇ ਤੇ ਪੋਰਸ (ਕਮਜ਼ੋਰ) ਸਰਹੱਦ ਕਾਰਨ ਸੁਰੱਖਿਆ ਬਲਾਂ ਨੂੰ ਅਕਸਰ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News