ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ 'ਚ ਜ਼ਬਰਦਸਤ ਮੁਕਾਬਲਾ, 8 ਦੀ ਮੌਤ, 1 ਜਵਾਨ ਸ਼ਹੀਦ

06/15/2024 1:06:44 PM

ਨੈਸ਼ਨਲ ਡੈਸਕ : ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਰਾਇਣਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਅੱਠ ਨਕਸਲੀ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ 'ਚ ਸੁਰੱਖਿਆ ਬਲ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਸ ਮੁਕਾਬਲੇ ਦੀ ਜਾਣਕਾਰੀ ਦਿੱਤੀ ਹੈ। 

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਦੂਜੇ ਪਾਸੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਹੀਨੇ ਦੀ 12 ਤਰੀਖ਼ ਨੂੰ ਜ਼ਿਲ੍ਹੇ ਦੇ ਅਬੂਝਮਾਦ ਇਲਾਕੇ 'ਚ ਸਥਿਤ ਕੁਤੁਲ, ਫਰਸਾਬੇਦਾ ਅਤੇ ਕੋਡਾਮੇਟਾ ਪਿੰਡਾਂ ਦੇ ਜੰਗਲ 'ਚ ਨਕਸਲ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਨਾਰਾਇਣਪੁਰ-ਕੋਂਡਾਗਾਂਵ-ਕਾਂਕੇਰ-ਦਾਂਤੇਵਾੜਾ ਜ਼ਿਲ੍ਹੇ ਦੇ ਡੀਆਰਜੀ, ਸਪੈਸ਼ਲ ਟਾਸਕ ਫੋਰਸ ਅਤੇ ਇੰਡੋ ਤਿੱਬਤੀਅਨ ਬਾਰਡਰ ਪੁਲਸ (ਆਈਟੀਬੀਪੀ) ਦੀ 53ਵੀਂ ਕੋਰ ਦੀ ਫੋਰਸ ਆਪਰੇਸ਼ਨ ਵਿੱਚ ਸ਼ਾਮਲ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਜਾਰੀ ਹੈ, ਜਿਸ ਵਿਚ ਸੁਰੱਖਿਆ ਬਲਾਂ ਨੇ ਅੱਠ ਨਕਸਲੀਆਂ ਨੂੰ ਮਾਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਮਿਸਾਲ: ਅਮਰੀਕਾ ਦੀ ਸਭ ਤੋਂ ਅਮੀਰ ਔਰਤ ਬਣੀ 92 ਸਾਲਾਂ ਜੋਆਨ, ਨੌਕਰੀ ਗਈ ਫਿਰ ਵੀ ਨਹੀਂ ਛੱਡੀ ਹਿੰਮਤ

ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਸੁਰੱਖਿਆ ਬਲ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਤੇ ਦੋ ਹੋਰ ਜਵਾਨ ਜ਼ਖ਼ਮੀ ਹੋ ਗਏ। ਮੁਕਾਬਲੇ ਵਿਚ ਜ਼ਖ਼ਮੀ ਹੋਏ ਜਵਾਨਾਂ ਨੂੰ ਜੰਗਲ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਇਲਾਕੇ ਵਿੱਚ ਕਈ ਵਾਰ ਰੁਕ-ਰੁਕ ਕੇ ਗੋਲੀਬਾਰੀ ਹੋਈ ਹੈ। ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੋਹਕਾਮੇਟਾ ਥਾਣਾ ਖੇਤਰ ਦੇ ਅਧੀਨ ਕੁਤੁਲ ਪਿੰਡ ਨੇੜੇ ਬਾਰੂਦੀ ਸੁਰੰਗ ਦੇ ਧਮਾਕੇ 'ਚ ਇੰਡੋ-ਤਿੱਬਤੀਅਨ ਬਾਰਡਰ ਪੁਲਸ ਦੇ ਦੋ ਜਵਾਨ ਜ਼ਖਮੀ ਹੋ ਗਏ ਸਨ।

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News