ਦੱਖਣੀ ਅਫ਼ਰੀਕਾ ''ਚ ਜਨਮਦਿਨ ਪਾਰਟੀ ''ਚ 2 ਬੰਦੂਕਧਾਰੀਆਂ ਨੇ ਚਲਾਈਆਂ ਅੰਨ੍ਹੇਵਾਹ ਗੋਲ਼ੀਆਂ, 8 ਲੋਕਾਂ ਦੀ ਮੌਤ

01/30/2023 5:49:34 PM

ਜੋਹਾਨਸਬਰਗ (ਬਿਊਰੋ) : ਦੱਖਣੀ ਅਫ਼ਰੀਕਾ ਦੇ ਪੂਰਬੀ ਕੇਪ ਸੂਬੇ ਵਿੱਚ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਘੱਟੋਂ-ਘੱਟ ਅੱਠ ਲੋਕਾਂ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਅਤੇ ਇਸ ਦੌਰਾਨ 3 ਹੋਰ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਜਾਣਕਾਰੀ ਦੱਖਣੀ ਅਫ਼ਰੀਕੀ ਪੁਲਸ ਨੇ ਸੋਮਵਾਰ ਨੂੰ ਦਿੱਤੀ। ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸ਼ਾਮ 5 ਵਜੇ ਦੇ ਕਰੀਬ ਕਵਾਜ਼ਾਕੇਲੇ 'ਚ ਇਕ ਘਰ ਦਾ ਮਾਲਕ ਕਈ ਮਹਿਮਾਨਾਂ ਨਾਲ ਆਪਣੀ ਜਨਮਦਿਨ ਦੀ ਪਾਰਟੀ ਕਰ ਰਿਹਾ ਸੀ। ਇਸ ਦੌਰਾਨ ਦੋ ਬੰਦੂਕਧਾਰੀ ਉਸ ਦੇ ਘਰ ਅੰਦਰ ਦਾਖ਼ਲ ਹੋਏ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। 

ਇਹ ਵੀ ਪੜ੍ਹੋ- ਕਿਸਾਨ ਯੂਨੀਅਨ ਨੇ ਰੇਲਵੇ ਲਾਈਨ 'ਤੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ, ਦਿੱਤੀ ਚਿਤਾਵਨੀ

ਪੂਰਬੀ ਕੇਪ 'ਚ ਪੁਲਸ ਬੁਲਾਰੇ ਪ੍ਰਿਸਿਲਾ ਨਾਇਡੂ ਨੇ ਦੱਸਿਆ ਕਿ ਇਸ ਗੋਲ਼ੀਬਾਰੀ ਦੌਰਾਨ 2 ਔਰਤਾਂ ਤੇ 2 ਪੁਰਸ਼ ਗੰਭੀਰ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇਕ ਵਿਅਕਤੀ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਨਾਇਡੂ ਨੇ ਦੱਸਿਆ ਕਿ ਇਸ ਗੋਲ਼ੀਬਾਰੀ ਦੌਰਾਨ ਮਕਾਨ ਮਾਲਕ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਸ਼ੱਕੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਜਦਕਿ ਘਟਨਾ ਵਾਲੀ ਥਾਂ ਦਾ ਵੀ ਜਾਇਜ਼ਾ ਲਿਆ ਜਾ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਫਿਲਹਾਲ ਇਸ ਮਾਮਲੇ 'ਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਮ੍ਰਿਤਕਾਂ ਦੇ ਨਾਲ ਜ਼ਖ਼ਮੀਆਂ ਦੀ ਪਛਾਣ ਕਰਨਾ ਵੀ ਬਾਕੀ ਹੈ। 

ਇਹ ਵੀ ਪੜ੍ਹੋ- ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਕੀਤਾ ਤਲਬ, ਇਸ ਮਾਮਲੇ 'ਚ ਕੀਤੀ ਪੁੱਛਗਿੱਛ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto