ਹਾਦਸਾਗ੍ਰਸਤ ਟੈਂਕਰ ''ਚੋਂ ਤੇਲ ਕੱਢਣ ਦੌਰਾਨ ਧਮਾਕਾ, ਜ਼ਿੰਦਾ ਸੜ੍ਹੇ 80 ਤੋਂ ਵਧੇਰੇ ਲੋਕ
Monday, Jan 20, 2025 - 10:34 AM (IST)
ਅਬੂਜਾ (ਏਜੰਸੀ)- ਨਾਈਜੀਰੀਆ ਦੇ ਉੱਤਰੀ-ਮੱਧ ਰਾਜ ਨਾਈਜਰ ਵਿੱਚ ਇੱਕ ਵਿਅਸਤ ਸੜਕ 'ਤੇ ਗੈਸੋਲੀਨ ਲੈ ਕੇ ਜਾ ਰਹੇ ਇੱਕ ਟੈਂਕਰ ਦੇ ਪਲਟਣ ਨਾਲ 80 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਰਾਸ਼ਟਰਪਤੀ ਬੋਲਾ ਟੀਨੁਬੂ ਨੇ ਐਤਵਾਰ ਨੂੰ ਪੁਸ਼ਟੀ ਕੀਤੀ ਕਿ 80 ਲੋਕ ਮਾਰੇ ਗਏ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਨੇ ਇਸ ਘਟਨਾ ਅਤੇ ਭਾਰੀ ਮਨੁੱਖੀ ਨੁਕਸਾਨ 'ਤੇ "ਡੂੰਘੇ ਦੁੱਖ" ਦਾ ਪ੍ਰਗਟਾਵਾ ਕੀਤਾ ਅਤੇ ਧਮਾਕੇ ਨੂੰ "ਵਿਨਾਸ਼ਕਾਰੀ" ਦੱਸਿਆ। ਉਨ੍ਹਾਂ ਕਿਹਾ ਕਿ ਰਾਜ ਦੇ ਡਿੱਕੋ ਖੇਤਰ ਵਿੱਚ ਕਈ ਲੋਕ ਹਾਦਸਾਗ੍ਰਸਤ ਹੋਏ ਗੈਸੋਲੀਨ ਟੈਂਕਰ ਵਿੱਚੋਂ ਤੇਲ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਉਸ ਵਿਚ ਧਕਾਮਾ ਹੋ ਗਿਆ, ਜਿਸ ਕਾਰਨ ਤੇਲ ਕੱਢ ਰਹੇ ਲੋਕਾਂ ਅਤੇ ਆਲੇ-ਦੁਆਲੇ ਖੜ੍ਹੇ ਲੋਕ ਅੱਗ ਦੀ ਲਪੇਟ ਵਿਚ ਆ ਗਏ।
ਇਹ ਵੀ ਪੜ੍ਹੋ: ਸਹੁੰ ਚੁੱਕਣ ਤੋਂ ਪਹਿਲਾਂ ਡੋਨਾਲਡ ਟਰੰਪ ਨੇ ਅਮਰੀਕੀਆਂ ਨਾਲ ਕੀਤਾ ਇਹ ਵਾਅਦਾ
ਨਾਈਜੀਰੀਆ ਦੇ ਰਾਸ਼ਟਰਪਤੀ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ ਵਿਆਪਕ ਡਾਕਟਰੀ ਦੇਖਭਾਲ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸੁਰੱਖਿਆ ਅਤੇ ਸੜਕ ਸੁਰੱਖਿਆ ਅਧਿਕਾਰੀਆਂ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਪਾਅ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਸਾਵਧਾਨੀ ਵਰਤਣ ਅਤੇ ਦੁਰਘਟਨਾ ਸਥਾਨਾਂ, ਖਾਸ ਕਰਕੇ ਤੇਲ ਨਾਲ ਭਰੇ ਵਾਹਨਾਂ ਦੇ ਨੇੜੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ, ਕਿਉਂਕਿ ਉਹ ਬਹੁਤ ਜ਼ਿਆਦਾ ਵਿਸਫੋਟਕ ਹੁੰਦੇ ਹਨ।
ਇਹ ਵੀ ਪੜ੍ਹੋ: ਟਰੰਪ 'ਤੇ ਹਮਲੇ ਦੀ ਸਹੀ ਭਵਿੱਖਬਾਣੀ ਕਰਨ ਵਾਲੇ ਬਾਬਾ ਬਿਗਸ ਦਾ ਦਾਅਵਾ, ਆਉਣ ਵਾਲਾ ਹੈ ਭਿਆਨਕ ਭੂਚਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8