ਰੂਸ ''ਚ ਹਰ ਰੋਜ਼ ਕੋਰੋਨਾ ਦੇ 8 ਹਜ਼ਾਰ ਤੋਂ ਵੱਧ ਮਾਮਲੇ ਆ ਰਹੇ ਸਾਹਮਣੇ

05/29/2020 10:19:20 AM

ਮਾਸਕੋ- ਰੂਸ ਵਿਚ ਬੀਤੇ 24 ਘੰਟਿਆਂ ਵਿਚ 8,371 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਇਸ ਦੌਰਾਨ 174 ਲੋਕਾਂ ਦੀ ਜਾਨ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਮ੍ਰਿਤਕਾਂ ਦੀ ਗਿਣਤੀ 4,142 ਹੋ ਗਈ ਹੈ ਜਦ ਕਿ 3 ਲੱਖ 79 ਹਜ਼ਾਰ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ। ਪਿਛਲੇ 15 ਦਿਨਾਂ ਤੋਂ ਇੱਥੇ ਵਾਇਰਸ ਦੇ ਮਾਮਲੇ ਹਰ ਦਿਨ 8 ਹਜ਼ਾਰ ਤੋਂ ਉੱਪਰ ਆ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਦੱਸ ਦਈਏ ਕਿ ਕੋਰੋਨਾ ਪੀੜਤਾਂ ਦੇ ਮਾਮਲੇ ਵਿਚ ਰੂਸ ਵਿਸ਼ਵ ਦਾ ਤੀਜਾ ਦੇਸ਼ ਹੈ। ਅਮਰੀਕਾ ਤੇ ਬ੍ਰਾਜ਼ੀਲ ਤੋਂ ਬਾਅਦ ਰੂਸ ਹੀ ਹੈ, ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। 

ਸਾਰਾ ਵਿਸ਼ਵ ਮਹਾਮਾਰੀ ਕੋਰੋਨਾ ਦੇ ਕਹਿਰ ਨਾਲ ਲਗਾਤਾਰ ਜੂਝ ਰਿਹਾ ਹੈ। ਜੌਹਨ ਹੌਪਿੰਕਸ ਯੂਨੀਵਰਸਿਟੀ ਮੁਤਾਬਕ ਵਿਸ਼ਵ ਭਰ ਵਿਚ ਹੁਣ ਤੱਕ 58 ਲੱਖ ਲੋਕ ਕੋਰੋਨਾ ਦੇ ਸ਼ਿਕਾਰ ਹੋਏ ਹਨ ਅਤੇ ਇਨ੍ਹਾਂ ਵਿਚੋਂ 3,59,000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਦੇ ਇਲਾਜ ਲਈ ਬਹੁਤ ਸਾਰੇ ਦੇਸ਼ ਕੋਸ਼ਿਸ਼ਾਂ ਕਰ ਰਹੇ ਹਨ ਪਰ ਅਜੇ ਤੱਕ ਕਿਸੇ ਵੀ ਦੇਸ਼ ਨੂੰ ਸਫਲਤਾ ਹਾਸਲ ਨਹੀਂ ਹੋਈ। ਉਂਝ ਕੁੱਝ ਕੰਪਨੀਆਂ ਦਾਅਵਾ ਕਰ ਰਹੀਆਂ ਹਨ ਕਿ ਉਨ੍ਹਾਂ ਵਲੋਂ ਕੀਤੇ ਜਾ ਰਹੇ ਕੋਰੋਨਾ ਦੇ ਟਰਾਇਲ ਕਾਫੀ ਹੱਦ ਤੱਕ ਸਫਲ ਹੋ ਰਹੇ ਹਨ। ਕੋਰੋਨਾ ਵਾਇਰਸ ਦਾ ਇਲਾਜ ਆਉਣ ਤਕ ਲੋਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। 
 


Lalita Mam

Content Editor

Related News