ਪਾਕਿਸਤਾਨ ''ਚ ਡੇਂਗੂ ਦੇ 81 ਨਵੇਂ ਮਾਮਲੇ ਆਏ ਸਾਹਮਣੇ, 2 ਲੋਕਾਂ ਦੀ ਮੌਤ
Wednesday, Dec 01, 2021 - 12:03 PM (IST)
ਇਸਲਾਮਾਬਾਦ (ਵਾਰਤਾ)- ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿਚ ਪਿਛਲੇ 24 ਘੰਟਿਆਂ ਵਿਚ ਡੇਂਗੂ ਦੇ 81 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 2 ਮੌਤਾਂ ਹੋਈਆਂ ਹਨ। ਪੰਜਾਬ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਵਿਭਾਗ ਦੇ ਸਕੱਤਰ ਇਮਰਾਨ ਸਿਕੰਦਰ ਬਲੋਚ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਰਕਾਰੀ ਸੂਤਰਾਂ ਅਨੁਸਾਰ ਸਾਲ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਵਿਚ ਡੇਂਗੂ ਦੇ 25,094 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 145 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸੂਤਰਾਂ ਨੇ ਦੱਸਿਆ ਕਿ 81 ਮਾਮਲਿਆਂ 'ਚੋਂ 58 ਦੀ ਪਛਾਣ ਲਾਹੌਰ ਤੋਂ ਹੋਈ ਹੈ, ਜੋ ਇਸ ਸਾਲ ਦੇਸ਼ 'ਚ ਡੇਂਗੂ ਦਾ ਕੇਂਦਰ ਰਿਹਾ ਹੈ। ਇਕੱਲੇ ਲਾਹੌਰ ਵਿਚ ਹੀ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 17,906 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਅਨੁਸਾਰ ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿਚ ਇਸ ਸਮੇਂ ਡੇਂਗੂ ਘੱਟ ਤੋਂ ਘੱਟ 808 ਮਰੀਜ਼ ਦਾਖ਼ਲ ਹਨ। ਖ਼ਤਰੇ ਦੀ ਸਥਿਤੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੂਰੇ ਖੇਤਰ ਵਿਚ ਵੱਡੇ ਪੱਧਰ 'ਤੇ ਡੇਂਗੂ ਵਿਰੋਧੀ ਮੁਹਿੰਮ ਚਲਾਈ ਹੈ।