ਇਟਲੀ : ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 83ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਦਾ ਆਯੋਜਨ

Monday, Sep 11, 2023 - 03:09 PM (IST)

ਇਟਲੀ : ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 83ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਦਾ ਆਯੋਜਨ

ਰੋਮ (ਕੈਂਥ,ਟੇਕ ਚੰਦ)- ਗੁਰਦੁਆਰਾ ਸਿੰਘ ਸਭਾ ਕੌਰਤੇਨੌਵਾ (ਬੈਰਗਾਮੋ) ਇਟਲੀ ਵਿਖੇ ਸ਼੍ਰੀ ਹਜੂਰ ਨਾਭ ਕੰਵਲ ਰਾਜਾ ਸਾਹਿਬ ਜੀ ਦੀ 83ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ 3 ਰੋਜ਼ਾ ਸਮਾਗਮ ਕਰਵਾਏ ਗਏ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ 2 ਢਾਡੀ ਜਥੇ ਗਿਆਨੀ ਜਤਿੰਦਰ ਸਿੰਘ ਨੂਰਪੁਰੀ ਅਤੇ ਗਿਆਨੀ ਸੁਖਨਰੰਜਨ ਸਿੰਘ ਸੁਮਨ ਇੰਡਆ ਦੀ ਧਰਤੀ ਤੋਂ ਪਹੁੰਚੇ। 

PunjabKesari

ਬਰਸੀ ਸਮਾਗਮ ਦੇ ਦੀਵਾਨਾਂ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਕੀਤੀ ਗਈ। ਇਸ ਉਪਰੰਤ ਗਿਆਨੀ ਸੁਖਨਰੰਜਨ ਸਿੰਘ ਸੁਮਨ ਦੇ ਢਾਡੀ ਜਥੇ ਅਤੇ ਉਨ੍ਹਾਂ ਤੋਂ ਉਪਰੰਤ ਗਿਆਨੀ ਜਤਿੰਦਰ ਸਿੰਘ ਨੂਰਪੁਰੀ ਢਾਡੀ ਜਥੇ ਵਲੋਂ ਰਾਜਾ ਸਾਹਿਬ ਦੇ ਜੀਵਨ ਦੀਆਂ ਵਿਚਾਰਾਂ ਕੀਤੀਆਂ ਗਈ ਅਤੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਪ੍ਰਬੰਧਕ ਕਮੇਟੀ ਵਲੋਂ ਜਥਿਆਂ ਅਤੇ ਆਈਆਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਲੰਗਰ ਲਾਏ ਗਏ। ਸਾਰਾ ਸਮਾਗਮ ਯੂ-ਟਿਊਬ ਰਾਹੀਂ ਕਲਤੂਰਾ ਸਿੱਖ ਟੀ. ਵੀ. ਅਤੇ ਐੱਚ. ਜੀ. ਐੱਸ. ਰਿਕਾਰਚ ਯੂ-ਟਿਊਬ ਚੈਨਲ 'ਤੇ ਲਾਈਵ ਦਿਖਾਇਆ ਗਿਆ।


author

cherry

Content Editor

Related News