85 ਚੀਨੀ ਨਾਗਰਿਕਾਂ ਨੂੰ ਦਿੱਤਾ ਗਿਆ ਦੇਸ਼ ਨਿਕਾਲਾ
Friday, Jun 20, 2025 - 02:49 PM (IST)

ਕੋਲੰਬੋ (ਭਾਸ਼ਾ)- ਸ਼੍ਰੀਲੰਕਾ ਵਿੱਚ ਸਾਈਬਰ ਅਪਰਾਧ ਦੇ ਦੋਸ਼ੀ ਪਾਏ ਗਏ 85 ਚੀਨੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਹੈ। ਕੋਲੰਬੋ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਕੇਂਦਰੀ ਪ੍ਰਾਂਤ ਦੇ ਕੁੰਡਾਸਲੇ ਕਸਬੇ ਵਿੱਚ ਸਾਈਬਰ ਅਪਰਾਧ ਗਤੀਵਿਧੀਆਂ ਵਿੱਚ ਸ਼ਾਮਲ 22 ਔਰਤਾਂ ਸਮੇਤ 130 ਚੀਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਸਾਰਿਆਂ ਨੂੰ ਟੇਲਡੇਨੀਆ ਦੀ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਈਰਾਨ ਨੇ ਨਵੀਂ ਕਿਸਮ ਦੀ ਮਿਜ਼ਾਈਲ ਕੀਤੀ ਲਾਂਚ
ਅਧਿਕਾਰੀਆਂ ਅਨੁਸਾਰ ਦੋਸ਼ੀਆਂ ਦੇ ਕਬਜ਼ੇ ਵਿੱਚੋਂ 200 ਤੋਂ ਵੱਧ ਮੋਬਾਈਲ ਫੋਨ, 100 ਤੋਂ ਵੱਧ ਲੈਪਟਾਪ ਅਤੇ ਹੋਰ ਸੂਚਨਾ ਤਕਨਾਲੋਜੀ ਉਪਕਰਣ ਜ਼ਬਤ ਕੀਤੇ ਗਏ ਹਨ। ਅਦਾਲਤ ਦੇ ਹੁਕਮਾਂ ਅਨੁਸਾਰ ਜ਼ਬਤ ਕੀਤੇ ਗਏ ਉਪਕਰਣ ਕੋਲੰਬੋ ਵਿੱਚ ਚੀਨੀ ਦੂਤਘਰ ਨੂੰ ਸੌਂਪ ਦਿੱਤੇ ਜਾਣਗੇ। ਕੁੱਲ 130 ਦੋਸ਼ੀਆਂ ਵਿੱਚੋਂ 122 ਨੂੰ ਅਦਾਲਤ ਦੇ ਹੁਕਮਾਂ ਤੋਂ ਬਾਅਦ ਇਮੀਗ੍ਰੇਸ਼ਨ ਹਿਰਾਸਤ ਕੇਂਦਰ ਭੇਜ ਦਿੱਤਾ ਗਿਆ, ਜਦੋਂ ਕਿ ਸੱਤ ਦੋਸ਼ੀ ਫਰਾਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵਿੱਚੋਂ 85 ਨੂੰ ਸ਼ੁੱਕਰਵਾਰ ਨੂੰ ਪੰਜ ਬੱਸਾਂ ਵਿੱਚ ਹਵਾਈ ਅੱਡੇ ਲਿਆਂਦਾ ਗਿਆ ਅਤੇ ਉਨ੍ਹਾਂ ਨੂੰ ਜਹਾਜ਼ ਰਾਹੀਂ ਚੀਨ ਦੇ ਗੁਆਂਗਜ਼ੂ ਸ਼ਹਿਰ ਭੇਜਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।