ਬ੍ਰਿਟੇਨ ''ਚ ਕੋਵਿਡ-19 ਨਾਲ 888 ਹੋਰ ਲੋਕਾਂ ਦੀ ਮੌਤ

Saturday, Apr 18, 2020 - 08:08 PM (IST)

ਲੰਡਨ-ਕੋਰੋਨਾਵਾਇਰਸ ਮਹਾਮਾਰੀ ਨੇ ਦੁਨੀਆ ਦੇ 180 ਤੋਂ ਜ਼ਿਆਦਾ ਦੇਸ਼ਾਂ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਪਰ ਬੀਤੇ ਕੁਝ ਦਿਨਾਂ ਤੋਂ ਬ੍ਰਿਟੇਨ ਵਿਚ ਵਾਇਰਸ ਆਪਣਾ ਨਵਾਂ ਰੂਪ ਦਿਖਾ ਰਿਹਾ ਹੈ। ਸਿਹਤ ਮੰਤਰਾਲਾ ਨੇ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ 888 ਹੋਰ ਲੋਕਾਂ ਦੇ ਮਰਨ ਦੀ ਜਾਣਕਾਰੀ ਦਿੱਤੀ, ਜਿਸ ਕਾਰਣ ਇਸ ਪ੍ਰਭਾਵ ਨਾਲ ਦੇਸ਼ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 15,464 ਹੋ ਗਈ ਹੈ।

ਮੰਤਰਾਲਾ ਨੇ ਆਪਣੀ ਤਾਜ਼ਾ ਜਾਣਕਾਰੀ 'ਚ ਦੱਸਿਆ ਕਿ ਜਾਂਚ ਦੌਰਾਨ 5,525 ਨਵੇਂ ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ 'ਚ ਪ੍ਰਭਾਵਿਤ ਲੋਕਾਂ ਦੀ ਗਿਣਤੀ 1,14,217 ਹਜ਼ਾਰ ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਦੁਨੀਆਭਰ 'ਚ ਇਸ ਵੇਲੇ ਕੋਰੋਨਾ ਵਾਇਰਸ ਨਾਲ 22 ਲੱਖ ਤੋਂ ਵਧੇਰੇ ਲੋਕ ਇਸ ਵਾਇਰਸ ਨਾਲ ਪ੍ਰਭਾਵਿਤ ਹਨ ਜਿਨ੍ਹਾਂ 'ਚੋਂ 1 ਲੱਖ 56 ਹਜ਼ਾਰ ਤੋਂ ਵਧ ਲੋਕਾਂ ਮੌਤ ਹੋ ਚੁੱਕੀ ਹੈ ਅਤੇ 5 ਲੱਖ 82 ਹਜ਼ਾਰ ਤੋਂ ਵਧ ਲੋਕ ਠੀਕ ਵੀ ਹੋ ਚੁੱਕੇ ਹਨ।


Karan Kumar

Content Editor

Related News