ਨਿਊਜ਼ੀਲੈਂਡ ''ਚ ਕੋਵਿਡ-19 ਦਾ ਕਹਿਰ, 9 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

Thursday, May 19, 2022 - 09:42 AM (IST)

ਨਿਊਜ਼ੀਲੈਂਡ ''ਚ ਕੋਵਿਡ-19 ਦਾ ਕਹਿਰ, 9 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇੱਥੇ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ 9,091 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। 

ਪੜ੍ਹੋ ਇਹ ਅਹਿਮ ਖ਼ਬਰ- ਅਧਿਐਨ 'ਚ ਦਾਅਵਾ, 'ਪ੍ਰਦੂਸ਼ਣ' ਕਾਰਨ ਦੁਨੀਆ 'ਚ ਹਰ ਸਾਲ ਹੁੰਦੀ ਹੈ 90 ਲੱਖ ਲੋਕਾਂ ਦੀ ਮੌਤ 

ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਨਵੇਂ ਕੇਸਾਂ ਵਿੱਚੋਂ 3,233 ਸਭ ਤੋਂ ਵੱਡੇ ਸ਼ਹਿਰ ਆਕਲੈਂਡ ਦੇ ਹਨ। ਇਨ੍ਹਾਂ ਤੋਂ ਇਲਾਵਾ ਦੇਸ਼ ਦੀ ਸਰਹੱਦ 'ਤੇ ਕੋਰੋਨਾ ਦੇ 90 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਦੇ ਅਨੁਸਾਰ 411 ਮਰੀਜ਼ ਇਸ ਸਮੇਂ ਨਿਊਜ਼ੀਲੈਂਡ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ, ਜਿਨ੍ਹਾਂ ਵਿੱਚੋਂ 12 ਮਰੀਜ਼ ਇੰਟੈਂਸਿਵ ਕੇਅਰ ਵਿਭਾਗ ਵਿੱਚ ਦਾਖਲ ਹਨ। ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਨਿਊਜ਼ੀਲੈਂਡ ਵਿੱਚ 1,075,177 ਪੁਸ਼ਟੀ ਕੀਤੇ ਕੇਸ ਹੋ ਚੁੱਕੇ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News