ਨਿਊਜ਼ੀਲੈਂਡ 'ਚ ਮੁੜ ਵਧਿਆ ਕੋਰੋਨਾ ਦਾ ਕਹਿਰ, 9 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਦਰਜ
Tuesday, May 17, 2022 - 01:13 PM (IST)
ਵੈਲਿੰਗਟਨ (ਵਾਰਤਾ) ਨਿਊਜ਼ੀਲੈਂਡ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 9,843 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਅੱਠ ਲੋਕਾਂ ਦੀ ਮੌਤ ਹੋਈ ਹੈ। ਸਥਾਨਕ ਸਿਹਤ ਮੰਤਰਾਲੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਨਵੇਂ ਕੇਸਾਂ ਵਿੱਚੋਂ 3,442 ਸਭ ਤੋਂ ਵੱਡੇ ਸ਼ਹਿਰ ਆਕਲੈਂਡ ਦੇ ਹਨ। ਇਨ੍ਹਾਂ ਤੋਂ ਇਲਾਵਾ ਦੇਸ਼ ਦੀ ਸਰਹੱਦ 'ਤੇ ਕੋਰੋਨਾ ਦੇ 63 ਨਵੇਂ ਮਾਮਲੇ ਦਰਜ ਕੀਤੇ ਗਏ ਹਨ।
ਪੜ੍ਹੋ ਇਹ ਅਹਿਮ ਖ਼ਬਰ- ਵਾਤਾਵਰਣ ਸੁਰੱਖਿਆ ਲਈ ਨਿਊਜ਼ੀਲੈਂਡ ਸਰਕਾਰ ਨੇ ਲਿਆ ਅਹਿਮ ਫ਼ੈਸਲਾ, ਕਰੇਗੀ ਲੋਕਾਂ ਦੀ ਵਿੱਤੀ ਮਦਦ
ਇਸ ਵੇਲੇ ਨਿਊਜ਼ੀਲੈਂਡ ਦੇ ਵੱਖ-ਵੱਖ ਹਸਪਤਾਲਾਂ ਵਿੱਚ 421 ਮਰੀਜ਼ ਇਲਾਜ ਅਧੀਨ ਹਨ, ਜਿਨ੍ਹਾਂ ਵਿੱਚੋਂ ਦਸ ਮਰੀਜ਼ ਇੰਟੈਂਸਿਵ ਕੇਅਰ ਵਿਭਾਗ ਵਿੱਚ ਦਾਖ਼ਲ ਹਨ। ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਨਿਊਜ਼ੀਲੈਂਡ ਵਿੱਚ 1,056,656 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਹੋਮ ਆਈਸੋਲੇਸ਼ਨ ਵਿੱਚ ਰਹਿ ਰਹੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਕਿਹਾ ਕਿ ਨਿਊਜ਼ੀਲੈਂਡ ਦੀ ਸਰਹੱਦ 31 ਜੁਲਾਈ ਤੋਂ ਸਾਰੇ ਸੈਲਾਨੀਆਂ ਅਤੇ ਵੀਜ਼ਾ ਧਾਰਕਾਂ ਲਈ ਖੋਲ੍ਹ ਦਿੱਤੀ ਜਾਵੇਗੀ। ਅਜਿਹਾ ਪਹਿਲਾਂ ਤੈਅ ਸਮੇਂ ਤੋਂ ਦੋ ਮਹੀਨੇ ਪਹਿਲਾਂ ਕੀਤਾ ਜਾ ਰਿਹਾ ਹੈ ਤਾਂ ਜੋ ਕੋਵਿਡ-19 ਦੁਆਰਾ ਸੁਸਤ ਹੋਈ ਅਰਥਵਿਵਸਥਾ ਨੂੰ ਗਤੀ ਮਿਲ ਸਕੇ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।