ਅਣਪਛਾਤੇ ਬੰਦੂਕਧਾਰੀਆਂ ਨੇ ਘਰ 'ਚ ਦਾਖ਼ਲ ਹੋ ਚਲਾਈਆਂ ਅੰਨ੍ਹੇਵਾਹ ਗੋਲੀਆਂ, ਇਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ
Wednesday, Jun 28, 2023 - 12:35 PM (IST)

ਪੇਸ਼ਾਵਰ (ਏਜੰਸੀ)- ਅਣਪਛਾਤੇ ਬੰਦੂਕਧਾਰੀਆਂ ਨੇ ਇਕ ਘਰ 'ਚ ਦਾਖਲ ਹੋ ਕੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਇਕੋ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ। ਇਹ ਘਟਨਾ ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ 'ਚ ਬੁੱਧਵਾਰ ਨੂੰ ਵਾਪਰੀ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਅਮਰੀਕੀ H-1B ਵੀਜ਼ਾ ਧਾਰਕਾਂ ਲਈ ਕੈਨੇਡਾ ਨੇ ਕੀਤਾ ਵੱਡਾ ਐਲਾਨ, ਪਰਿਵਾਰਾਂ ਨੂੰ ਵੀ ਮਿਲੇਗਾ ਫ਼ਾਇਦਾ
ਪੁਲਸ ਨੇ ਦੱਸਿਆ ਕਿ ਇਹ ਘਟਨਾ ਮਾਲਾਕੰਦ ਜ਼ਿਲ੍ਹੇ ਦੀ ਬਟਖੇਲਾ ਤਹਿਸੀਲ ਵਿੱਚ ਵਾਪਰੀ ਅਤੇ ਅਣਪਛਾਤੇ ਹਮਲਾਵਰਾਂ ਨੇ 3 ਔਰਤਾਂ ਅਤੇ 6 ਪੁਰਸ਼ਾਂ ਸਮੇਤ ਇੱਕੋ ਪਰਿਵਾਰ ਦੇ 9 ਮੈਂਬਰਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ, ਕੈਨੇਡਾ 'ਚ ਹੁਣ ਵਰਕ ਪਰਮਿਟ ਧਾਰਕ ਬਿਨਾਂ ਸਟੱਡੀ ਪਰਮਿਟ ਦੇ ਦੇਸ਼ 'ਚ ਕਰ ਸਕਦੇ ਹਨ ਪੜ੍ਹਾਈ
ਸੂਚਨਾ ਮਿਲਣ ਤੋਂ ਬਾਅਦ ਸਥਾਨਕ ਲੇਵੀਜ਼ ਫੋਰਸ ਮੌਕੇ 'ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਬਚਖੇਲਾ ਹਸਪਤਾਲ ਪਹੁੰਚਾਇਆ। ਹਾਲਾਂਕਿ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਮੁਤਾਬਕ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।