ਵੱਡੀ ਖ਼ਬਰ: ਮਾਲਦੀਵ ''ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, 9 ਭਾਰਤੀਆਂ ਦੀ ਮੌਤ (ਵੀਡੀਓ)
Thursday, Nov 10, 2022 - 12:56 PM (IST)
ਮਾਲੇ (ਏਜੰਸੀ)- ਮਾਲੇ 'ਚ ਇਕ ਬਿਲਡਿੰਗ ਵਿਚ ਭਿਆਨਕ ਅੱਗ ਲੱਗਣ ਕਾਰਨ 9 ਭਾਰਤੀਆਂ ਸਮੇਤ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਮਾਲਦੀਵ ਦੀ ਫਾਇਰ ਸਰਵਿਸ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਮੀਡੀਆ ਮੁਤਾਬਕ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਨਾਲ ਤਬਾਹ ਹੋਈ ਇਮਾਰਤ ਦੀ ਉਪਰਲੀ ਮੰਜ਼ਿਲ ਤੋਂ 10 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਗਰਾਊਂਡ ਫਲੋਰ ਦੇ ਗੈਰੇਜ ਵਿਚ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਬੁਝਾਉਣ ਵਿੱਚ ਕਰੀਬ ਚਾਰ ਘੰਟੇ ਲੱਗ ਗਏ।
ਇਹ ਵੀ ਪੜ੍ਹੋ: ਰਿਸ਼ੀ ਸੁਨਕ ਦੇ ਮੰਤਰੀ ’ਤੇ ਲੱਗਾ ਸਹਿਯੋਗੀਆਂ ਨੂੰ ਧਮਕਾਉਣ ਦਾ ਦੋਸ਼, ਕੈਬਨਿਟ ਤੋਂ ਦਿੱਤਾ ਅਸਤੀਫਾ
Deadliest fire tragedy in the #Maldives. 11 dead bodies found so far. Reportedly all are migrant workers, packed in an overcrowded accommodation above a garage in the capital Male’ City. pic.twitter.com/Y9FhKSnDkz
— Save Maldives (@SaveMaldivess) November 10, 2022
ਮਾਲੇ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਟਵੀਟ ਕੀਤਾ, "ਅਸੀਂ ਮਾਲੇ ਵਿੱਚ ਭਿਆਨਕ ਅੱਗ ਦੀ ਘਟਨਾ ਤੋਂ ਬਹੁਤ ਦੁੱਖੀ ਹਾਂ, ਜਿਸ ਵਿੱਚ ਕਥਿਤ ਤੌਰ 'ਤੇ ਭਾਰਤੀ ਨਾਗਰਿਕਾਂ ਸਮੇਤ ਕਈ ਜਾਨਾਂ ਗਈਆਂ ਹਨ। ਅਸੀਂ ਮਾਲਦੀਵ ਦੇ ਅਧਿਕਾਰੀਆਂ ਦੇ ਨਜ਼ਦੀਕੀ ਸੰਪਰਕ ਵਿੱਚ ਹਾਂ। ਕਿਸੇ ਵੀ ਮਦਦ ਲਈ ਹਾਈ ਕਮਿਸ਼ਨ ਨਾਲ ਇਨ੍ਹਾਂ ਨੰਬਰਾਂ +9607361452, +9607790701 'ਤੇ ਸੰਪਰਕ ਕੀਤਾ ਜਾ ਸਕਦਾ ਹੈ।"
ਇਹ ਵੀ ਪੜ੍ਹੋ: ਅਮਰੀਕਾ : ਮੱਧ ਮਿਆਦ ਦੀਆਂ ਚੋਣਾਂ ’ਚ ਭਾਰਤੀ ਮੂਲ ਦੇ 4 ਅਮਰੀਕੀ ਨੇਤਾ ਪ੍ਰਤੀਨਿਧੀ ਸਭਾ ਲਈ ਚੁਣੇ ਗਏ