ਪਾਕਿਸਤਾਨ ''ਚ TTP ਅਤੇ IS ਦੇ 9 ਅੱਤਵਾਦੀ ਗ੍ਰਿਫ਼ਤਾਰ

12/20/2021 11:27:11 AM

ਲਾਹੌਰ (ਆਈਏਐੱਨਐੱਸ)- ਪਾਕਿਸਤਾਨ ਵਿਖੇ ਪੰਜਾਬ ਸੂਬੇ ‘ਚ ਵੱਖ-ਵੱਖ ਖੁਫੀਆ ਆਧਾਰਿਤ ਮੁਹਿੰਮਾਂ ‘ਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਅਤੇ ਇਸਲਾਮਿਕ ਸਟੇਟ (ਆਈ.ਐੱਸ.) ਅੱਤਵਾਦੀ ਸਮੂਹਾਂ ਨਾਲ ਸਬੰਧਤ ਨੌਂ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੰਜਾਬ ਦੇ ਸੀਟੀਡੀ ਦੇ ਸੀਨੀਅਰ ਸੁਪਰਡੈਂਟ ਆਫ ਪੁਲਸ ਮਨਸੂਰ-ਉਲ-ਹੱਕ ਰਾਣਾ ਨੇ ਸ਼ਿਨਹੂਆ ਨਿਊਜ਼ ਏਜੰਸੀ ਨੂੰ ਐਤਵਾਰ ਨੂੰ ਦੱਸਿਆ ਕਿ ਅੱਤਵਾਦੀ ਗਤੀਵਿਧੀਆਂ ਨੂੰ ਰੋਕਣ ਲਈ ਪੰਜਾਬ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਦੇ ਕਰਮਚਾਰੀਆਂ ਨੇ ਸ਼ਨੀਵਾਰ ਦੇਰ ਰਾਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 40 ਤੋਂ ਵੱਧ ਆਪਰੇਸ਼ਨ ਚਲਾਏ ਅਤੇ 9 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ। 

 ਪੜ੍ਹੋ ਇਹ ਅਹਿਮ ਖ਼ਬਰ- ਬਾਜਵਾ ਨੇ ਸਾਊਦੀ ਵਿਦੇਸ਼ ਮੰਤਰੀ ਅੱਗੇ ਛੇੜਿਆ ਕਸ਼ਮੀਰ ਰਾਗ, ਕਿਹਾ-ਸ਼ਾਂਤੀ ਲਈ ਹੱਲ ਜ਼ਰੂਰੀ

ਉਨ੍ਹਾਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀ ਸੂਬੇ 'ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।ਸੀਟੀਡੀ ਮੁਤਾਬਕ ਲਾਹੌਰ ਵਿੱਚ ਕਾਰਵਾਈ ਦੌਰਾਨ ਛੇ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਲ ਹੀ ਕਿਹਾ ਗਿਆ ਹੈ ਕਿ ਦੋਸ਼ੀਆਂ ਨੂੰ ਜਾਂਚ ਲਈ ਕਿਸੇ ਅਣਦੱਸੀ ਥਾਂ 'ਤੇ ਭੇਜ ਦਿੱਤਾ ਗਿਆ ਹੈ।ਵੱਖਰੇ ਤੌਰ 'ਤੇ, ਪੰਜਾਬ ਦੇ ਮੁਲਤਾਨ ਅਤੇ ਟੋਬਾ ਟੇਕ ਸਿੰਘ ਜ਼ਿਲ੍ਹਿਆਂ ਵਿੱਚ ਉਨ੍ਹਾਂ ਦੇ ਟਿਕਾਣਿਆਂ 'ਤੇ ਦੋ ਵੱਖ-ਵੱਖ ਛਾਪਿਆਂ ਦੌਰਾਨ ਤਿੰਨ ਅੱਤਵਾਦੀਆਂ ਨੂੰ ਕਾਬੂ ਕੀਤਾ ਗਿਆ।ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਵਿਸਫੋਟਕ, ਹਥਿਆਰ, ਡੈਟੋਨੇਟਰ ਅਤੇ ਸੰਵੇਦਨਸ਼ੀਲ ਸਮੱਗਰੀ ਬਰਾਮਦ ਕੀਤੀ ਹੈ।ਪੁਲਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਲੋਕ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਦੇ ਵਿੱਤਪੋਸ਼ਣ ਲਈ ਚੰਦਾ ਇਕੱਠਾ ਕਰਨ ਅਤੇ ਲੋਕਾਂ ਵਿੱਚ ਪਾਬੰਦੀਸ਼ੁਦਾ ਕਿਤਾਬਾਂ ਵੰਡਣ ਅਤੇ ਉਨ੍ਹਾਂ ਨੂੰ ਅੱਤਵਾਦੀ ਸੰਗਠਨਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਵਾਲੀਆਂ ਮੁਹਿੰਮਾਂ ਵਿਚ ਵੀ ਸ਼ਾਮਲ ਸਨ।


Vandana

Content Editor

Related News