ਅਮਰੀਕਾ ''ਚ ਜੰਗ ਖ਼ਿਲਾਫ਼ ਪ੍ਰਦਰਸ਼ਨ ! ਪੁਲਸ ਨੇ 90 ਪ੍ਰਦਰਸ਼ਨਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ

Wednesday, Apr 15, 2026 - 09:45 AM (IST)

ਅਮਰੀਕਾ ''ਚ ਜੰਗ ਖ਼ਿਲਾਫ਼ ਪ੍ਰਦਰਸ਼ਨ ! ਪੁਲਸ ਨੇ 90 ਪ੍ਰਦਰਸ਼ਨਕਾਰੀਆਂ ਨੂੰ ਕੀਤਾ ਗ੍ਰਿਫ਼ਤਾਰ

ਇੰਟਰਨੈਸ਼ਨਲ ਡੈਸਕ- ਅਮਰੀਕਾ ਵਿਚ ਇਰਾਨ ਜੰਗ ਅਤੇ ਇਜ਼ਰਾਈਲ ਨੂੰ ਹਥਿਆਰ ਦੇਣ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ 90 ਲੋਕਾਂ ਨੂੰ ਨਿਊਯਾਰਕ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਪ੍ਰਦਰਸ਼ਨਕਾਰੀਆਂ ਨੇ ਮੈਨਹਟਨ ਵਿਚ ਸੜਕਾਂ ’ਤੇ ਉਤਰ ਕੇ ਨਾਅਰੇਬਾਜ਼ੀ ਕੀਤੀ ਅਤੇ ਆਵਾਜਾਈ ਵਿਚ ਰੁਕਾਵਟ ਪਾਈ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।

‘ਜਿਊਇਸ਼ ਵਾਇਸ ਫਾਰ ਪੀਸ’ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿਚ ਚੈਲਸੀ ਮੈਨਿੰਗ, ਐਕਟਰ ਹਰੀ ਨੇਫ ਅਤੇ ਨਿਊਯਾਰਕ ਸਿਟੀ ਕੌਂਸਲ ਦੀ ਮੈਂਬਰ ਅਲੈਕਸਾ ਅਵਿਲੇਸ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਚੱਕ ਸ਼ੂਮਰ ਅਤੇ ਕ੍ਰਿਸਟਨ ਗਿਲੀਬ੍ਰੈਂਡ ਦੇ ਦਫ਼ਤਰਾਂ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਪਰ ਰੋਕੇ ਜਾਣ ’ਤੇ ਉਨ੍ਹਾਂ ਨੇ ਸੜਕ ’ਤੇ ਵਿਰੋਧ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਇਰਾਨ ਦੀ 'ਸ਼ਰਤ' ਅੱਗੇ ਝੁਕ ਗਿਆ ਅਮਰੀਕਾ ! ਇਜ਼ਰਾਈਲ-ਲਿਬਨਾਨ ਵਿਚਾਲੇ ਗੱਲਬਾਤ ਲਈ ਸੱਦ ਲਈ ਮੀਟਿੰਗ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News