ਨਿਊਜ਼ੀਲੈਂਡ 'ਚ ਕੋਰੋਨਾ ਦਾ ਕਹਿਰ ਜਾਰੀ, 9 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ

Thursday, Apr 28, 2022 - 03:25 PM (IST)

ਵੈਲਿੰਗਟਨ (ਵਾਰਤਾ): ਨਿਊਜ਼ੀਲੈਂਡ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਇੱਥੇ ਵੀਰਵਾਰ ਨੂੰ ਕੋਰੋਨਾ ਵਾਇਰਸ ਲਾਗ ਦੇ 9047 ਮਾਮਲੇ ਦਰਜ ਕੀਤੇ ਗਏ। ਦੇਸ਼ ਦੇ ਸਿਹਤ ਮੰਤਰਾਲੇ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। 

ਪੜ੍ਹੋ ਇਹ ਅਹਿਮ ਖ਼ਬਰ- ਸ਼ਖ਼ਸ ਨੇ ਆਨਲਾਈਨ ਖ਼ਰੀਦੀ ਪੁਰਾਣੀ ਅਲਮਾਰੀ, ਵਿਚੋਂ ਨਿਕਲਿਆ 1 ਕਰੋੜ 'ਕੈਸ਼'

ਸਿਹਤ ਮੰਤਰਾਲੇ ਨੇ ਦੱਸਿਆ ਕਿ ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ 'ਚ ਕੋਰੋਨਾ ਦੇ 2519 ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੇਸ਼ ਦੇ ਸਰਹੱਦੀ ਇਲਾਕਿਆਂ 'ਚ 80 ਨਵੇਂ ਮਾਮਲੇ ਵਧੇ ਹਨ। ਮੰਤਰਾਲੇ ਦੇ ਬਿਆਨ ਅਨੁਸਾਰ ਕੋਰੋਨਾ ਸੰਕਰਮਿਤ ਦੇ ਨਵੇਂ ਮਾਮਲਿਆਂ ਵਿੱਚੋਂ, 484 ਮਰੀਜ਼ ਹਸਪਤਾਲ ਵਿੱਚ ਇਲਾਜ ਅਧੀਨ ਹਨ, ਜਿਨ੍ਹਾਂ ਵਿੱਚੋਂ 15 ਮਰੀਜ਼ ਇੰਟੈਂਸਿਵ ਕੇਅਰ ਯੂਨਿਟ ਵਿੱਚ ਹਨ ਅਤੇ ਇਸੇ ਸਮੇਂ ਦੌਰਾਨ 13 ਮਰੀਜ਼ਾਂ ਦੀ ਕੋਰੋਨਾ ਮਹਾਮਾਰੀ ਕਾਰਨ ਮੌਤ ਹੋ ਗਈ।


Vandana

Content Editor

Related News