15 ਸਾਲ ਦੇ ਬੇਟੇ ਨੇ ਮਾਂ ਦੀ ਖਾਤਰ ਕਰ ਦਿੱਤਾ ਪਿਤਾ ਦਾ ਕਤਲ

Thursday, May 16, 2024 - 04:19 PM (IST)

15 ਸਾਲ ਦੇ ਬੇਟੇ ਨੇ ਮਾਂ ਦੀ ਖਾਤਰ ਕਰ ਦਿੱਤਾ ਪਿਤਾ ਦਾ ਕਤਲ

ਇਸਲਾਮਾਬਾਦ — ਪਾਕਿਸਤਾਨ ਦੇ ਟਿੱਬਾ ਸੁਲਤਾਨਪੁਰ 'ਚ ਇਕ 15 ਸਾਲ ਦੇ ਬੇਟੇ ਨੇ ਮਾਂ ਦੀ ਖਾਤਰ ਗੁੱਸੇ 'ਚ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਉਸ ਦਾ ਪਿਤਾ ਨਸ਼ੇ ਦਾ ਆਦੀ ਸੀ ਅਤੇ ਰੋਜ਼ਾਨਾ ਉਸਦੀ ਮਾਂ ਨੂੰ ਕੁੱਟਦਾ ਸੀ। ਪੁਲਸ ਨੇ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਪੁੱਤਰ ਅਲੀ ਹਸਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅਲੀ ਨੇ ਦੱਸਿਆ ਕਿ ਉਸ ਦਾ ਪਿਤਾ ਸ਼ਰਾਬ ਦੇ ਨਸ਼ੇ ਵਿੱਚ ਉਸ ਦੀ ਮਾਂ ਨੂੰ ਗਾਲ੍ਹਾਂ ਕੱਢਦਾ ਸੀ ਅਤੇ ਕੁੱਟਦਾ ਸੀ, ਜਿਸ ਕਾਰਨ ਉਸ ਨੂੰ ਇਹ ਕਦਮ ਚੁੱਕਣਾ ਪਿਆ।

ਇਹ ਵੀ ਪੜ੍ਹੋ :     ਨਕਦੀ ਸੰਕਟ ਦਾ ਸਾਹਮਣਾ ਕਰ ਰਹੀ ਪਾਕਿ ਸਰਕਾਰ , ਘਾਟੇ ਤੋਂ ਉਭਰਨ ਲਈ PM ਨੇ ਕੀਤਾ ਵੱਡਾ ਫ਼ੈਸਲਾ
ਇਹ ਵੀ ਪੜ੍ਹੋ :     ਗਰਮੀਆਂ 'ਚ ਘੁੰਮਣ ਲਈ ਯੂਰਪ ਜਾਣਾ ਹੋਇਆ ਮੁਸ਼ਕਲ, ਇਸ ਕਾਰਨ ਵਧੀ ਪਰੇਸ਼ਾਨੀ

ਮੁਲਤਾਨ ਅਤੇ ਵੇਹੜੀ ਦੇ ਵਿਚਕਾਰ ਇੱਕ ਕਸਬੇ ਵਿੱਚ ਵਾਪਰੀ ਇਸ ਘਟਨਾ ਨੇ ਸਥਾਨਕ ਭਾਈਚਾਰੇ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਅਲੀ ਕੋਲੋਂ ਕਤਲ ਦਾ ਹਥਿਆਰ ਬਰਾਮਦ ਕਰ ਲਿਆ ਗਿਆ ਹੈ ਅਤੇ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਦੀ ਇੱਕ ਘਟਨਾ 24 ਅਪ੍ਰੈਲ ਨੂੰ ਵਾਪਰੀ ਸੀ, ਜਿਸ ਵਿੱਚ ਪੁੱਤਰ ਨੇ ਆਪਣੇ ਪਿਤਾ ਅਤੇ ਚਾਚੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਝਗੜਾ ਸਿਰਫ਼ ਇੱਕ ਕਾਰ ਨੂੰ ਲੈ ਕੇ ਹੋਇਆ ਸੀ।

ਇਹ ਵੀ ਪੜ੍ਹੋ :     ਕੈਨੇਡਾ ਐਕਸਪ੍ਰੈਸ ਐਂਟਰੀ ਲਈ ਕਿੰਨਾ ਆਵੇਗਾ ਖਰਚਾ, ਸਰਕਾਰ ਨੇ ਕੀਤਾ ਨਵਾਂ ਐਲਾਨ

ਇਹ ਵੀ ਪੜ੍ਹੋ :      ਕੈਨੇਡੀਅਨ ਅਦਾਲਤ ਦੀ ਭਾਰਤੀ ਇਮੀਗ੍ਰੇਸ਼ਨ ਕੰਪਨੀ 'ਤੇ ਵੱਡੀ ਕਾਰਵਾਈ, ਲਗਾਈਆਂ ਇਹ ਪਾਦੀਆਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News