ਈਸ਼ਨਿੰਦਾ ਮਾਮਲੇ ’ਚ 22 ਸਾਲਾ ਵਿਦਿਆਰਥੀ ਨੂੰ ਫਾਂਸੀ ਅਤੇ 1 ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

Sunday, Mar 10, 2024 - 10:59 AM (IST)

ਅੰਮ੍ਰਿਤਸਰ/ਇਸਲਾਮਾਬਾਦ (ਕੱਕੜ)-ਪਾਕਿਸਤਾਨ ਵਿਚ ਈਸ਼ਨਿੰਦਾ ਮਾਮਲੇ ਵਿਚ ਇਕ ਅਟਲ ਵੱਲੋਂ 22 ਸਾਲਾ ਨੌਜਵਾਨ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ ਅਤੇ ਇਕ ਹੋਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਵੱਲੋਂ ਕਥਿਤ ਤੌਰ ’ਤੇ ਪੈਗੰਬਰ ਮੁਹੰਮਦ ਅਤੇ ਉਨ੍ਹਾਂ ਦੀਆਂ ਪਤਨੀਆਂ ਬਾਰੇ ਅਪਮਾਨਜਨਕ ਸ਼ਬਦ ਕਹਿਣ ਦੇ ਨਾਲ-ਨਾਲ ਫੋਟੋਆਂ ਅਤੇ ਵੀਡੀਓ ਬਣਾਉਣ ਦੇ ਗੰਭੀਰ ਦੋਸ਼ ਲੱਗੇ ਹਨ ਅਤੇ ਇਸ ਦੇ ਤਹਿਤ 22 ਸਾਲਾ ਵਿਦਿਆਰਥੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਜਦਕਿ ਦੂਸਰੇ ਜਿਸ ਨੂੰ ਉਮਰ ਕੈਦ ਹੋਈ ਹੈ, ਉਸ ਦੀ ਉਮਰ 17 ਸਾਲ ਹੈ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਵਾਪਰਿਆ ਭਾਣਾ, ਅਣਪਛਾਤੇ ਵਾਹਨ ਦੀ ਟੱਕਰ ’ਚ ਬੈਂਕ ਮੈਨੇਜਰ ਦੀ ਮੌਤ

ਪਤਾ ਲੱਗਾ ਹੈ ਕਿ ਅਦਾਲਤ ਨੇ ਆਪਣੇ ਫੈਸਲੇ ’ਚ ਕਿਹਾ ਹੈ ਕਿ ਇਨ੍ਹਾਂ ਦੋਵਾਂ ਵਿਦਿਆਰਥੀਆਂ ਨੇ ਮੁਸਲਿਮ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ ’ਤੇ ਈਸ਼ਨਿੰਦਾ ਸਮੱਗਰੀ ਨੂੰ ਸਾਂਝਾ ਕੀਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਸਜ਼ਾ ਸੁਣਾਈ ਗਈ ਇਨ੍ਹਾਂ ਦੋਵਾਂ ਵਿਦਿਆਰਥੀਆਂ ਨੂੰ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਹੈ ਕਿ ਦੋਵਾਂ ਵਿਦਿਆਰਥੀਆਂ ਨੂੰ ਗਲਤ ਤਰੀਕੇ ਨਾਲ ਫਸਾਇਆ ਗਿਆ ਹੈ।

ਇਹ ਵੀ ਪੜ੍ਹੋ : ਰੇਲ ਯਾਤਰੀਆਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ, ਇਕ ਹਫ਼ਤੇ ਤੱਕ ਇਹ ਰੇਲਵੇ ਸੇਵਾ ਪ੍ਰਭਾਵਿਤ

ਸੂਤਰਾਂ ਦਾ ਕਹਿਣਾ ਹੈ ਕਿ 22 ਸਾਲਾ ਵਿਦਿਆਰਥੀ ਦੇ ਪਿਤਾ ਨੇ ਹੇਠਲੀ ਅਦਾਲਤ ਵੱਲੋਂ ਆਪਣੇ ਪੁੱਤਰ ਨੂੰ ਸੁਣਾਈ ਮੌਤ ਦੀ ਸਜ਼ਾ ਵਿਰੁੱਧ ਲਾਹੌਰ ਹਾਈ ਕੋਰਟ ਵਿਚ ਅਪੀਲ ਦਾਇਰ ਕਰਨ ਦੀ ਤਿਆਰੀ ਕਰ ਲਈ ਹੈ ਅਤੇ ਇਹ ਵੀ ਦੱਸਣਯੋਗ ਹੈ ਕਿ ਪਾਕਿਸਤਾਨ ਵਿਚ ਇਸ ਕੁਫ਼ਰ ਦੀ ਸਜ਼ਾ ਮੌਤ ਵਜੋਂ ਨਿਸ਼ਚਿਤ ਕੀਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News