ਕੈਨੇਡਾ ਤੋਂ ਆਈ ਖ਼ਬਰ ਨੇ ਘਰ ’ਚ ਵਿਛਾ ਦਿੱਤੇ ਸੱਥਰ, 24 ਸਾਲਾ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ

Monday, Apr 15, 2024 - 05:37 AM (IST)

ਕੈਨੇਡਾ ਤੋਂ ਆਈ ਖ਼ਬਰ ਨੇ ਘਰ ’ਚ ਵਿਛਾ ਦਿੱਤੇ ਸੱਥਰ, 24 ਸਾਲਾ ਭਾਰਤੀ ਨੌਜਵਾਨ ਦਾ ਗੋਲੀਆਂ ਮਾਰ ਕੀਤਾ ਕਤਲ

ਵੈਨਕੂਵਰ (ਰਾਜ ਗੋਗਨਾ)– ਕੈਨੇਡਾ ਦੇ ਵੈਨਕੂਵਰ ’ਚ ਸਨਸੈੱਟ ਇਲਾਕੇ ’ਚ ਇਕ 24 ਸਾਲਾ ਭਾਰਤੀ ਵਿਦਿਆਰਥੀ ਦੀ ਉਸ ਦੀ ਕਾਰ ’ਚ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ। ਵੈਨਕੂਵਰ ਕੈਨੇਡਾ ਦੀ ਪੁਲਸ ਨੇ ਇਕ ਬਿਆਨ ’ਚ ਕਿਹਾ ਕਿ ਚਿਰਾਗ ਅੰਤਿਲ, ਉਮਰ ਤਕਰੀਬਨ 24 ਸਾਲ ਖ਼ੇਤਰ ’ਚ ਇਕ ਵਾਹਨ ਦੇ ਅੰਦਰ ਮ੍ਰਿਤਕ ਪਾਇਆ ਗਿਆ। ਗੋਲੀਬਾਰੀ ਦੀ ਆਵਾਜ਼ ਸੁਣਨ ਤੋਂ ਬਾਅਦ ਆਲੇ-ਦੁਆਲੇ ਦੇ ਵਸਨੀਕਾਂ ਨੇ ਐਮਰਜੈਂਸੀ ਪੁਲਸ ਨੂੰ ਬੁਲਾਇਆ, ਪੁਲਸ ਬੁਲਾਰੇ ਤਾਨੀਆ ਵਿਸਿੰਟਿਨ ਦੇ ਹਵਾਲੇ ਨਾਲ ਇਸ ਦੀ ਹੱਤਿਆ ਦੀ ਰਿਪੋਰਟ ਕੀਤੀ।

ਵੈਨਕੂਵਰ ਪੁਲਸ ਨੇ ਕਿਹਾ, ‘‘ਲੰਘੀ 12 ਅਪ੍ਰੈਲ ਦੀ ਰਾਤ ਨੂੰ 11 ਵਜੇ ਦੇ ਕਰੀਬ ਪੂਰਬੀ 55ਵੇਂ ਐਵੇਨਿਊ ਤੇ ਮੇਨ ਸਟ੍ਰੀਟ ’ਤੇ ਪੁਲਸ ਅਧਿਕਾਰੀਆਂ ਨੂੰ ਫੋਨ ਕਰਕੇ ਬੁਲਾਇਆ ਗਿਆ, ਜਦੋਂ ਨਿਵਾਸੀਆਂ ਨੇ ਬੰਦੂਕ ਦੀਆਂ ਗੋਲੀਆਂ ਦੀ ਆਵਾਜ਼ ਸੁਣੀ ਤਾਂ ਚਿਰਾਗ ਅੰਤਿਲ (24 ਸਾਲ) ਨੂੰ ਖ਼ੇਤਰ ’ਚ ਇਕ ਵਾਹਨ ਦੇ ਅੰਦਰ ਹੀ ਮ੍ਰਿਤਕ ਪਾਇਆ ਗਿਆ। ਪੁਲਸ ਨੇ ਕਿਹਾ ਕਿ ਇਸ ਮਾਮਲੇ ’ਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ ਤੇ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਰਾਤ ਵੇਲੇ ਕੁੜੀ ਨੂੰ ਮਿਲਣ ਆਏ ਨੌਜਵਾਨ ਦਾ ਦਾਦੇ-ਪੋਤੇ ਨੇ ਇੱਟਾਂ-ਰੌੜੇ ਮਾਰ ਕਰ ’ਤਾ ਕਤਲ

ਐਕਸ (ਟਵਿਟਰ) ਨੂੰ ਲੈ ਕੇ ਕਾਂਗਰਸ ਐੱਨ. ਐੱਸ. ਯੂ. ਆਈ. ਦੇ ਮੁਖੀ ਵਰੁਣ ਚੌਧਰੀ ਨੇ ਵਿਦੇਸ਼ ਮੰਤਰਾਲੇ ਨੂੰ ਟੈਗ ਕਰਦਿਆਂ ਵਿਦਿਆਰਥੀ ਦੇ ਪਰਿਵਾਰ ਨੂੰ ਸਹਾਇਤਾ ਦੀ ਬੇਨਤੀ ਵੀ ਕੀਤੀ ਹੈ ਤੇ ਉਸ ਨੇ ਪੋਸਟ ਕੀਤਾ ‘ਕੈਨੇਡਾ ਦੇ ਵੈਨਕੂਵਰ ’ਚ ਇਕ ਭਾਰਤੀ ਵਿਦਿਆਰਥੀ ਚਿਰਾਗ ਅੰਤਿਲ ਦੇ ਕਤਲ ਬਾਰੇ ਤੁਰੰਤ ਜਾਂਚ ਕੀਤੀ ਜਾਵੇ ਤੇ ਵਿਦੇਸ਼ ਮੰਤਰਾਲੇ ਨੂੰ ਜਾਂਚ ਦੀ ਪ੍ਰਗਤੀ ਦੀ ਨੇੜਿਓਂ ਨਿਗਰਾਨੀ ਕਰਨ ਤੇ ਨਿਆਂ ਨੂੰ ਤੇਜ਼ੀ ਨਾਲ ਯਕੀਨੀ ਬਣਾਉਣ ਲਈ ਵੀ ਬੇਨਤੀ ਕੀਤੀ ਗਈ।

ਉਨ੍ਹਾਂ ਨੇ ਮੰਤਰਾਲੇ ਨੂੰ ਇਸ ਔਖੀ ਘੜੀ ’ਚ ਮ੍ਰਿਤਕਾਂ ਦੇ ਪਰਿਵਾਰ ਨੂੰ ਹਰ ਲੋੜੀਂਦੀ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ। ਚਿਰਾਗ ਦੀ ਲਾਸ਼ ਨੂੰ ਵਾਪਸ ਲਿਆਉਣ ਲਈ ਉਸ ਦਾ ਪਰਿਵਾਰ ਫੰਡਿੰਗ ਪਲੇਟਫਾਰਮ GoFundMe ਰਾਹੀਂ ਪੈਸਾ ਇਕੱਠਾ ਕਰ ਰਿਹਾ ਹੈ। ਭਾਰਤ ਦੇ ਹਰਿਆਣਾ ਦੇ ਰਹਿਣ ਵਾਲੇ ਚਿਰਾਗ ਦੇ ਭਰਾ ਰੋਮਿਤ ਅੰਤਿਲ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਹ ਹਰ ਰੋਜ਼ ਆਪਣੇ ਭੈਣ ਤੇ ਭਰਾ ਨਾਲ ਫੋਨ ’ਤੇ ਗੱਲ ਕਰਦਾ ਹੀ ਰਹਿੰਦਾ ਸੀ।

ਉਸ ਦੇ ਭਰਾ ਰੋਮਿਤ ਨੇ ਦੱਸਿਆ ਕਿ ਜਿਸ ਦਿਨ ਇਹ ਮੰਦਭਾਗਾ ਹਾਦਸਾ ਵਾਪਰਿਆ, ਉਸ ਦਿਨ ਉਸ ਨੇ ਆਪਣੇ ਭਰਾ ਚਿਰਾਗ ਨਾਲ ਵੀ ਫੋਨ ’ਤੇ ਗੱਲ ਕੀਤੀ ਸੀ। ਚਿਰਾਗ, ਜੋ ਸਤੰਬਰ 2022 ’ਚ ਵੈਨਕੂਵਰ ਚਲਾ ਗਿਆ ਸੀ, ਨੇ ਹੁਣੇ-ਹੁਣੇ ਯੂਨੀਵਰਸਿਟੀ ਕੈਨੇਡਾ ਵੈਸਟ ’ਚ ਆਪਣੀ ਐੱਮ. ਬੀ. ਏ. ਦੀ ਪੜ੍ਹਾਈ ਪੂਰੀ ਕੀਤੀ ਸੀ ਤੇ ਹਾਲ ਹੀ ’ਚ ਉਸ ਨੂੰ ਵਰਕ ਪਰਮਿਟ ਹੀ  ਮਿਲਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News