ਦੁਬਈ ਤੋਂ ਆਈ ਮੰਦਭਾਗੀ ਖ਼ਬਰ ਨੇ ਘਰ ’ਚ ਵਿਛਾਏ ਸੱਥਰ, 34 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

05/07/2024 12:41:15 AM

ਜਲੰਧਰ (ਮਹੇੇਸ਼)– ਹਲਕਾ ਜਲੰਧਰ ਕੈਂਟ ਦੇ ਕਸਬਾ ਜਮਸ਼ੇਰ ਦੀ ਪੱਤੀ ਸੇਖੋਂ ਦੇ ਰਹਿਣ ਵਾਲੇ 34 ਸਾਲਾ ਨੌਜਵਾਨ ਦਾ ਦੁਬਈ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪੰਕਜ ਡੌਲ ਵਜੋਂ ਹੋਈ ਹੈ।

ਉਸ ਦੀ ਮੌਤ ਦੀ ਸੂਚਨਾ ਉਸ ਦੇ ਨਾਲ ਹੀ ਦੁਬਈ ’ਚ ਰਹਿੰਦੇ ਉਸ ਦੇ ਛੋਟੇ ਭਰਾ ਗੁਰਪ੍ਰੀਤ ਗੋਪੀ ਡੌਲ ਨੇ ਰਾਤ 9.30 ਵਜੇ ਫੋਨ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ਘਰੋਂ ਲਾਪਤਾ ਹੋਏ ਪਤੀ-ਪਤਨੀ ਦੀਆਂ ਲਾਸ਼ਾਂ ਭਾਖੜਾ ਨਹਿਰ ’ਚੋਂ ਬਰਾਮਦ, ਦਿਮਾਗੀ ਤੌਰ ’ਤੇ ਚੱਲ ਰਹੇ ਸਨ ਪ੍ਰੇਸ਼ਾਨ

ਗੋਪੀ ਨੇ ਦੱਸਿਆ ਕਿ ਪੰਕਜ ਐਤਵਾਰ ਨੂੰ ਦੁਬਈ ਦੇ ਸ਼ਹਿਰ ਅਲਕੋਜ਼ ’ਚ ਸਥਿਤ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਘਰ ਵੱਲ ਆ ਰਿਹਾ ਸੀ। ਇਸ ਦੌਰਾਨ ਉਸ ਨੂੰ ਰਸਤੇ ’ਚ ਇਕ ਨੌਜਵਾਨ ਨੇ ਰੋਕ ਲਿਆ ਤੇ ਮਾਮੂਲੀ ਵਿਵਾਦ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ’ਤੇ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।

ਪੰਕਜ ਨੂੰ ਖ਼ੂਨ ’ਚ ਲਥਪਥ ਹਾਲਤ ’ਚ ਛੱਡ ਕੇ ਕਾਤਲ ਮੌਕੇ ਤੋਂ ਫਰਾਰ ਹੋ ਗਿਆ। ਪੰਕਜ ਦੇ ਸਾਥੀਆਂ ਨੇ ਉਸ ਨੂੰ ਕਾਬੂ ਕਰਨਾ ਚਾਹਿਆ ਪਰ ਉਹ ਹੱਥ ਨਹੀਂ ਆਇਆ। ਅਲਕੋਜ਼ ਸ਼ਹਿਰ ਦੀ ਪੁਲਸ ਨੂੰ ਇਸ ਸਬੰਧੀ ਸੂਚਿਤ ਕੀਤੇ ਜਾਣ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਨੇ ਪੰਕਜ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News