ਪਾਕਿਸਤਾਨ 'ਚ ਦਿਲ ਦਹਿਲਾਉਣ ਵਾਲੀ ਘਟਨਾ, 9 ਸਾਲ ਦੀ ਦਿਵਿਆਂਗ ਬੱਚੀ ਦਾ ਜਬਰ-ਜ਼ਿਨਾਹ ਕਰ ਕੀਤਾ ਕਤਲ

03/12/2023 5:22:43 PM

ਕਰਾਚੀ (ਵਿਨੋਦ) : ਪਾਕਿਸਤਾਨ ਦੇ ਕਰਾਚੀ ਜ਼ਿਲ੍ਹੇ ਦੇ ਕੋਰੰਗੀ ਇਲਾਕੇ 'ਤੋਂ ਇਕ ਦਿਲ ਝੰਜੋੜ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ 9 ਸਾਲਾ ਹਿੰਦੂ ਅਪਾਹਜ ਬੱਚੀ ਨਾਲ ਜਬਰ-ਜ਼ਿਨਾਹ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ। ਕੁੜੀ ਬੀਤੀ ਰਾਤ ਤੋਂ ਲਾਪਤਾ ਸੀ।

ਇਹ ਵੀ ਪੜ੍ਹੋ- ਵਿਆਹ ਸਮਾਗਮ ਦੌਰਾਨ ਚੱਲੀਆਂ ਗੋਲੀਆਂ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਸਰਹੱਦ ਪਾਰਲੇ ਸੂਤਰਾਂ ਅਨੁਸਾਰ ਮ੍ਰਿਤਕ ਬੱਚੇ ਦੀ ਲਾਸ਼ ਪਾਰਕ ਕੀਤੀ ਕਾਰ ਦੀ ਪਿਛਲੀ ਸੀਟ ਤੋਂ ਬਰਾਮਦ ਹੋਈ ਹੈ। ਸਰੀਰ ਨੀਲਾ ਹੋ ਗਿਆ ਸੀ ਅਤੇ ਮੂੰਹ ਵਿੱਚੋਂ ਝੱਗ ਨਿਕਲ ਰਹੀ ਸੀ। ਇਸ ਦੌਰਾਨ ਲਾਸ਼ ਨੂੰ ਪੋਸਟਮਾਰਟਮ ਲਈ ਕਰਾਚੀ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ। ਡਾਕਟਰਾਂ ਅਨੁਸਾਰ ਅਪਾਹਜ ਲੜਕੀ ਦਾ ਜਬਰ-ਜ਼ਿਨਾਹ ਕਰਕੇ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਸ ਨੇ ਕਾਰ ਮਾਲਕ ਅਤੇ ਪਾਰਕਿੰਗ ਦੇ ਚੌਂਕੀਦਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਜੁਗਾੜੂ ਰੇਹੜੇ ਅਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News