ਅਮਰੀਕਾ 'ਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਸਰਕਾਰ ਨੇ ਕੀਤਾ ਇਹ ਐਲਾਨ

Friday, Dec 29, 2023 - 11:54 AM (IST)

ਅਮਰੀਕਾ 'ਚ ਪੜ੍ਹਨ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਸਰਕਾਰ ਨੇ ਕੀਤਾ ਇਹ ਐਲਾਨ

ਇੰਟਰਨੈਸ਼ਨਲ ਡੈਸਕ- ਅਮਰੀਕਾ ਵਿਚ ਪੜ੍ਹਨ ਦੇ ਚਾਹਵਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਦੇ ਐਲਾਨ ਨਾਲ ਭਾਰਤੀ ਵਿਦਿਆਰਥੀਆਂ ਦਾ ਅਮਰੀਕੀ ਡਿਗਰੀ ਹਾਸਲ ਕਰਨ ਦਾ 'ਸੁਪਨਾ' ਮਹਿੰਗਾ ਹੋ ਗਿਆ ਹੈ। ਅਮਰੀਕਾ ਦੇ ਕਾਲਜ-ਯੂਨੀਵਰਸਿਟੀਆਂ ਨੇ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਸੈਸ਼ਨ ਤੋਂ ਫੀਸਾਂ ਵਿੱਚ 30 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। 

ਕੈਲੀਫੋਰਨੀਆ ਅਤੇ ਸਟੈਨਫੋਰਡ ਯੂਨੀਵਰਸਿਟੀ ਨੇ ਪਹਿਲਾਂ ਹੀ ਫੀਸਾਂ ਵਧਾ ਦਿੱਤੀਆਂ ਹਨ। ਨਵੇਂ ਸਾਲ ਤੋਂ ਅਮਰੀਕਾ ਦੇ 50 ਰਾਜਾਂ ਨੇ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਫੀਸਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਨਾਲ ਲਗਭਗ 3.25 ਲੱਖ ਭਾਰਤੀ ਵਿਦਿਆਰਥੀ ਪ੍ਰਭਾਵਿਤ ਹੋਣਗੇ। ਅਮਰੀਕਾ ਵਿੱਚ ਸਭ ਤੋਂ ਵੱਧ ਵਿਦੇਸ਼ੀ ਵਿਦਿਆਰਥੀ ਭਾਰਤੀ ਹਨ। ਇੱਥੇ ਹਰ ਸਾਲ ਲਗਭਗ ਇੱਕ ਲੱਖ ਨਵੇਂ ਭਾਰਤੀ ਵਿਦਿਆਰਥੀ ਵੱਖ-ਵੱਖ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਅਪਲਾਈ ਕਰਦੇ ਹਨ। ਇਕ ਅੰਦਾਜ਼ੇ ਮੁਤਾਬਕ ਫੀਸਾਂ 'ਚ ਵਾਧੇ ਤੋਂ ਬਾਅਦ ਹਰ ਭਾਰਤੀ ਵਿਦਿਆਰਥੀ 'ਤੇ ਡਿਗਰੀ ਕੋਰਸ ਦੌਰਾਨ ਕਰੀਬ 10 ਲੱਖ ਰੁਪਏ ਦਾ ਵਾਧੂ ਬੋਝ ਪਵੇਗਾ। 

ਭਾਰਤ ਤੋਂ ਆਉਣ ਵਾਲੀ ਪ੍ਰਤਿਭਾ ਵਿੱਚ ਆਵੇਗੀ ਕਮੀ : 

ਕੈਲੀਫੋਰਨੀਆ ਯੂਨੀਵਰਸਿਟੀ ਫੈਕਲਟੀ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਸ ਵਾਧੇ ਨਾਲ ਭਾਰਤੀ ਪ੍ਰਤਿਭਾ ਵਿੱਚ ਵੀ ਕਮੀ ਆਵੇਗੀ। 70% ਭਾਰਤੀ ਵਿਦਿਆਰਥੀ ਅਮਰੀਕਾ ਵਿੱਚ ਹੋਰ ਖੋਜ ਕਰਦੇ ਹਨ ਜਾਂ ਅਮਰੀਕੀ ਕੰਪਨੀਆਂ ਵਿੱਚ ਕੰਮ ਕਰਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਇਹ ਐਲਾਨ

ਬਾਈਡੇਨ ਨੇ ਸਟਾਫ ਦੀਆਂ ਤਨਖਾਹਾਂ ਵਿੱਚ ਕੀਤਾ ਵਾਧਾ, ਵਸੂਲੀ ਵਿਦਿਆਰਥੀਆਂ ਤੋਂ  

ਅਮਰੀਕਾ ਦੀ ਸਭ ਤੋਂ ਵੱਡੀ ਸਰਕਾਰੀ ਯੂਨੀਵਰਸਿਟੀ ਕੈਲੀਫੋਰਨੀਆ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਨੇ ਟੀਚਿੰਗ ਸਟਾਫ ਦੀ ਤਨਖਾਹ 972 ਰੁਪਏ ਪ੍ਰਤੀ ਘੰਟਾ ਤੋਂ ਵਧਾ ਕੇ 1215 ਰੁਪਏ ਕਰ ਦਿੱਤੀ ਹੈ। ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਫੀਸਾਂ ਵਧਾ ਕੇ ਫੰਡ ਦੀ ਭਰਪਾਈ ਕੀਤੀ ਜਾ ਰਹੀ ਹੈ।

'2 ਫੀਸਦੀ ਤੋਂ ਵੀ ਘੱਟ ਵਿਦਿਆਰਥੀਆਂ ਨੂੰ ਮਿਲਦਾ ਹੈ ਵਜ਼ੀਫਾ'

ਸਟੈਨਫੋਰਡ ਯੂਨੀਵਰਸਿਟੀ ਦੇ ਇਕ ਵਿਦਿਆਰਥੀ  ਦਾ ਕਹਿਣਾ ਹੈ ਕਿ ਫੀਸਾਂ ਵਿੱਚ 30% ਦਾ ਵਾਧਾ ਕੀਤਾ ਗਿਆ ਹੈ। ਪਰ ਵਜ਼ੀਫ਼ਾ ਸਿਰਫ਼ 5% ਵਧਾਇਆ ਗਿਆ ਹੈ। ਭਾਰਤ ਤੋਂ ਆਉਣ ਵਾਲੇ 3.25 ਲੱਖ ਵਿਦਿਆਰਥੀਆਂ ਵਿੱਚੋਂ ਸਿਰਫ਼ 6 ਹਜ਼ਾਰ ਹੀ ਵਜ਼ੀਫ਼ਾ ਹਾਸਲ ਕਰ ਸਕੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 


author

Vandana

Content Editor

Related News