ਇਟਲੀ ’ਚ ਸਿੱਖ ਭਾਈਚਾਰੇ ਨੂੰ ਮਿਲੀ ਵੱਡੀ ਰਾਹਤ, ਟ੍ਰੈਵਲ ਕਰਨ ਮੌਕੇ ਕਿਰਪਾਨ ਰੱਖਣ ’ਤੇ ਹੁਣ ਨਹੀਂ ਹੋਵੇਗਾ ਪਰਚਾ

Thursday, May 02, 2024 - 06:32 PM (IST)

ਇਟਲੀ ’ਚ ਸਿੱਖ ਭਾਈਚਾਰੇ ਨੂੰ ਮਿਲੀ ਵੱਡੀ ਰਾਹਤ, ਟ੍ਰੈਵਲ ਕਰਨ ਮੌਕੇ ਕਿਰਪਾਨ ਰੱਖਣ ’ਤੇ ਹੁਣ ਨਹੀਂ ਹੋਵੇਗਾ ਪਰਚਾ

ਅੰਮ੍ਰਿਤਸਰ (ਛੀਨਾ)-ਇਟਲੀ ’ਚ ਇਕ ਅੰਮ੍ਰਿਤਧਾਰੀ ਸਿੱਖ ਤੇ ਢਾਡੀ ਮਿਲਖਾ ਸਿੰਘ ਮੌਜੀ ’ਤੇ ਕਿਰਪਾਨ ਰੱਖਣ ਨੂੰ ਲੈ ਕੇ ਪਿਛਲੇ ਦਿਨੀਂ ਦਰਜ ਕੀਤੇ ਗਏ ਪੁਲਸ ਕੇਸ ਤੋਂ ਬਾਅਦ ਇਹ ਘਟਨਾ ਪੂਰੀ ਦੁਨੀਆ ’ਚ ਚਰਚਾ ਦਾ ਵਿਸ਼ਾ ਬਣ ਗਈ ਸੀ। ਅਜਿਹੀ ਘਟਨਾ ਦੁਬਾਰਾ ਕਿਸੇ ਹੋਰ ਸਿੱਖ ਨਾਲ ਨਾ ਵਾਪਰੇ ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਇਟਲੀ ਦੀਆਂ ਸਿੱਖ ਜਥੇਬੰਦੀਆਂ ਨੂੰ ਦਰਜ ਪਰਚੇ ਰੱਦ ਕਰਵਾਉਣ ਅਤੇ ਮਾਮਲੇ ਦੀ ਪੈਰਵਾਈ ਕਰਨ ਲਈ ਹੁਕਮ ਜਾਰੀ ਕੀਤਾ ਗਿਆ ਸੀ, ਜਿਸ ’ਤੇ ਪਹਿਰਾ ਦਿੰਦਿਆਂ ਇੰਡੀਅਨ ਸਿੱਖ ਕਮਿਊਨਿਟੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਆਪਣੇ ਸਾਥੀਆਂ ਸਮੇਤ ਇਟਲੀ ’ਚ ਸਟੇਟ ਪੁਲਸ ਦੇ ਫਸਟ ਡਾਇਰੈਕਟਰ ਡਾ. ਰੋਕੋ ਲੁਸਿਆਨੀ ਨੂੰ ਮਿਲੇ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਧਾਰਮਿਕ ਸਥਾਨ ਕੋਲ ਸਿਗਰਟ ਪੀਣ ਤੋਂ ਰੋਕਣ ਵਾਲੇ ਵਿਅਕਤੀ ਦਾ ਕਤਲ

ਇਸ ਮੌਕੇ ਪ੍ਰਧਾਨ ਕੰਗ ਆਪਣੇ ਨਾਲ ਇਕ ਵੱਡੀ ਕਿਰਪਾਨ ਵੀ ਪੁਲਸ ਅਧਿਕਾਰੀ ਕੋਲ ਲੈ ਗਏ ਅਤੇ ਸਿੱਖ ਕੌਮ ਲਈ ਕਿਰਪਾਨ ਦੀ ਮਹੱਤਤਾ ਨੂੰ ਵਿਸਥਾਰ ਸਹਿਤ ਸਮਝਾਇਆ। ਇਸ ਮੌਕੇ ਪੁਲਸ ਅਧਿਕਾਰੀ ਨੇ ਪ੍ਰਧਾਨ ਕੰਗ ਦੀ ਗੱਲਬਾਤ ਨੂੰ ਬੜੇ ਹੀ ਧਿਆਨ ਨਾਲ ਸੁਣਨ ਉਪਰੰਤ ਭਰੋਸਾ ਦਿੱਤਾ ਕਿ ਅੱਜ ਤੋਂ ਬਾਅਦ ਇਟਲੀ ’ਚ ਟ੍ਰੈਵਲ ਕਰਨ ਵੇਲੇ ਆਪਣੇ ਬੈਗ ਵਿਚ ਵੱਡੀ ਕਿਰਪਾਨ ਰੱਖਣ ’ਤੇ ਕਿਸੇ ਵੀ ਸਿੱਖ ’ਤੇ ਪਰਚਾ ਦਰਜ ਨਹੀਂ ਹੋਵੇਗਾ ਅਤੇ ਜਿਹੜੇ ਪਹਿਲਾਂ ਪਰਚੇ ਦਰਜ ਕੀਤੇ ਗਏ ਹਨ, ਉਨ੍ਹਾਂ ਦੀ ਵੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰ ’ਚ ਇਕੱਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ

ਇਸ ਸਬੰਧ ’ਚ ਕੰਗ ਨੇ ਕਿਹਾ ਕਿ ਇਟਲੀ ’ਚ ਜੂਨ ਮਹੀਨੇ ਵੱਡੇ ਇਤਿਹਾਸਕ ਦਿਹਾੜੇ ਮਨਾਏ ਜਾਣੇ ਹਨ, ਜਿਸ ਵਿਚ ਭਾਗ ਲੈਣ ਲਈ ਭਾਰਤ ਤੋਂ ਕਈ ਸਿੱਖ ਸ਼ਖਸੀਅਤਾਂ ਨੇ ਇਟਲੀ ਆਉਣਾ ਹੈ ਜਿਨ੍ਹਾਂ ਨੂੰ ਕਿਰਪਾਨ ਰੱਖਣ ’ਤੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਉਚ ਪੁਲਸ ਦੇ ਅਧਿਕਾਰੀ ਨਾਲ ਮੁਲਾਕਾਤ ਕੀਤੀ ਗਈ ਹੈ ਤੇ ਉਨ੍ਹਾਂ ਵਲੋਂ ਪੂਰਨ ਤੌਰ ’ਤੇ ਭਰੋਸਾ ਦਿੱਤਾ ਗਿਆ ਹੈ ਕਿ ਹੁਣ ਬੈਗ ’ਚ ਕਿਰਪਾਨ ਰੱਖਣ ’ਤੇ ਪਰਚਾ ਦਰਜ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਾ ਵੜਿੰਗ ਵਲੋਂ ਕਾਂਗਰਸ ਦੇ ਪੰਜੇ ਦੀ ਤੁਲਨਾ ਬਾਬਾ ਨਾਨਕ ਨਾਲ ਕਰਨ 'ਤੇ ਜਥੇਦਾਰ ਨੇ ਲਿਆ ਸਖ਼ਤ ਨੋਟਿਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News