ਵ੍ਹਾਈਟ ਹਾਊਸ ਪਰਤਣ ਦਾ ਸੁਫ਼ਨਾ ਦੇਖ ਰਹੇ ਟਰੰਪ ਨੂੰ ਝਟਕਾ, ਕੋਰਟ ਨੇ ਠੋਕਿਆ 10 ਲੱਖ ਡਾਲਰ ਦਾ ਜੁਰਮਾਨਾ

01/20/2023 10:11:10 PM

ਨਿਊਯਾਰਕ (ਇੰਟ.)-ਅਮਰੀਕਾ ਦੀ ਇਕ ਸੰਘੀ ਅਦਾਲਤ ਦੇ ਜੱਜ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਵਕੀਲਾਂ ’ਤੇ ਵੀਰਵਾਰ ਨੂੰ ਲੱਗਭਗ 10 ਲੱਖ ਡਾਲਰ ਦਾ ਜੁਰਮਾਨਾ ਲਗਾਇਆ। ਟਰੰਪ ’ਤੇ ਇਹ ਜੁਰਮਾਨਾ ਉਨ੍ਹਾਂ ਦੇ ਉਸ ਦਾਅਵੇ ’ਤੇ ਲਗਾਇਆ ਗਿਆ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਸੀ ਕਿ ਹਿਲੇਰੀ ਕਲਿੰਟਨ ਨੇ 2016 ਦੀਆਂ ਰਾਸ਼ਟਰਪਤੀ ਚੋਣਾਂ ’ਚ ਧਾਂਦਲੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਡਿਸਟ੍ਰਿਕਟ ਜੱਜ ਜਾਨ ਮਿਡਲਬਰੁੱਕਸ ਨੇ ਕਿਹਾ ਕਿ ਰਿਪਬਲਿਕਨ ਨੇਤਾ, ਜੋ 2024 ’ਚ ਵ੍ਹਾਈਟ ਹਾਊਸ ਪਰਤਣ ਦੀ ਉਮੀਦ ਲਗਾਈ ਬੈਠੇ ਹਨ, ਨੇ ਲਗਾਤਾਰ ਅਦਾਲਤਾਂ ਦੀ ਦੁਰਵਰਤੋਂ ਕੀਤੀ ਅਤੇ ਇਕ ਸਿਆਸੀ ਸਾਜ਼ਿਸ਼ ਤਹਿਤ ਬੇਈਮਾਨੀ ਨਾਲ ਅੱਗੇ ਵਧਣ ਲਈ ਮੁਕੱਦਮਾ ਦਾਇਰ ਕੀਤਾ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਸੁੱਖਾ ਕਾਹਲਵਾਂ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਤੀਰਥ ਢਿੱਲਵਾਂ ਦੀ ਹੋਈ ਮੌਤ

ਟਰੰਪ ਨੇ ਜੋ ਮੁਕੱਦਮਾ ਦਾਇਰ ਕੀਤਾ ਸੀ ਅਤੇ ਜਿਸ ਨੂੰ ਮਿਡਲਬਰੁੱਕ ਨੇ ਪਿਛਲੇ ਸਾਲ ਖਾਰਿਜ ਕਰ ਦਿੱਤਾ ਸੀ, ਉਸ ’ਚ ਦਾਅਵਾ ਕੀਤਾ ਗਿਆ ਸੀ ਕਿ ਹਿਲੇਰੀ ਕਲਿੰਟਨ, ਜੋ 2016 ਦੀਆਂ ਰਾਸ਼ਟਰਪਤੀ ਚੋਣਾਂ ’ਚ ਟਰੰਪ ਤੋਂ ਹਾਰ ਗਈ ਸੀ, ਨੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਪ੍ਰਭਾਵਿਤ ਕਰਨ ਲਈ ਰੂਸ ਨਾਲ ਮਿਲੀਭੁਗਤ ਕੀਤੀ ਸੀ। ਉਸ ਮੁਕੱਦਮੇ ’ਚ ਟਰੰਪ ਨੇ ਹਰਜਾਨੇ ਦੇ ਰੂਪ ’ਚ 70 ਮਿਲੀਅਨ ਡਾਲਰ ਦੀ ਮੰਗ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੀ ਧੀ ਨੇ ਇਟਲੀ ’ਚ ਪੰਜਾਬੀਆਂ ਦਾ ਵਧਾਇਆ ਮਾਣ, ਹਾਸਲ ਕੀਤੀ ਵੱਡੀ ਉਪਲੱਬਧੀ

ਜੱਜ ਨੇ 45 ਸਫ਼ਿਆਂ ਦੇ ਲਿਖਤੀ ਹੁਕਮ ’ਚ ਕਿਹਾ ਕਿ ਇਹ ਮੁਕੱਦਮਾ ਕਦੇ ਨਹੀਂ ਲਿਆਂਦਾ ਜਾਣਾ ਚਾਹੀਦਾ ਸੀ। ਕਾਨੂੰਨੀ ਦਾਅਵੇ ਦੇ ਰੂਪ ’ਚ ਇਸ ਦੀ ਬੇਲੋੜੀ ਸ਼ੁਰੂਆਤ ਤੋਂ ਹੀ ਸਪੱਸ਼ਟ ਸੀ। ਕਿਸੇ ਵੀ ਜ਼ਿੰਮੇਵਾਰ ਵਕੀਲ ਨੂੰ ਇਸ ਨੂੰ ਦਾਇਰ ਨਹੀਂ ਕਰਨਾ ਚਾਹੀਦਾ ਸੀ। ਇਕ ਸਿਆਸੀ ਉਦੇਸ਼ ਲਈ, ਸੋਧੀ ਸ਼ਿਕਾਇਤ ਨੂੰ ਕਿਸੇ ਵੀ ਸੂਰਤ ’ਚ ਕਾਨੂੰਨੀ ਦਾਅਵਾ ਨਹੀਂ ਦੱਸਿਆ ਜਾਣਾ ਚਾਹੀਦਾ ਸੀ। ਕੋਰਟ ਨੇ ਆਪਣੇ ਫ਼ੈਸਲੇ _’ਚ ਟਰੰਪ ਦੇ ਵਕੀਲ ਅਲੀਨਾ ਹੱਬਾ ’ਤੇ ਵੀ ਜੁਰਮਾਨਾ ਲਗਾਇਆ ਹੈ।


Manoj

Content Editor

Related News