ਪਾਕਿਸਤਾਨ : ਮਸਜਿਦ 'ਚ ਬੰਬ ਧਮਾਕਾ, 30 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ (ਤਸਵੀਰਾਂ)

Friday, Mar 04, 2022 - 03:47 PM (IST)

ਪਾਕਿਸਤਾਨ : ਮਸਜਿਦ 'ਚ ਬੰਬ ਧਮਾਕਾ, 30 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ (ਤਸਵੀਰਾਂ)

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਉੱਤਰ-ਪੱਛਮੀ ਸ਼ਹਿਰ ਵਿੱਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਇੱਕ ਭੀੜ-ਭੜੱਕੇ ਵਾਲੀ ਮਸਜਿਦ ਵਿੱਚ ਬੰਬ ਧਮਾਕਾ ਹੋਣ ਦੀ ਖ਼ਬਰ ਹੈ। ਇਸ ਧਮਾਕੇ ਵਿੱਚ ਘੱਟੋ-ਘੱਟ 30 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋ ਗਏ।

PunjabKesari

ਧਮਾਕੇ ਦੀ ਤੁਰੰਤ ਕਿਸੇ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ। 'ਡਾਨ' ਅਖ਼ਬਾਰ ਦੀ ਖ਼ਬਰ ਮੁਤਾਬਕ 'ਲੇਡੀ ਰੀਡਿੰਗ' ਹਸਪਤਾਲ ਦੇ ਮੀਡੀਆ ਮੈਨੇਜਰ ਆਸਿਮ ਖਾਨ ਨੇ ਦੱਸਿਆ ਕਿ ਹੁਣ ਤੱਕ ਹਸਪਤਾਲ 'ਚ 30 ਲਾਸ਼ਾਂ ਲਿਆਂਦੀਆਂ ਜਾ ਚੁੱਕੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ 10 ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। 

PunjabKesari

ਇੱਕ ਬਚਾਅ ਅਧਿਕਾਰੀ ਨੇ ਦੱਸਿਆ ਕਿ ਕਿੱਸਾ ਖਵਾਨੀ ਬਾਜ਼ਾਰ ਖੇਤਰ ਵਿੱਚ ਜਾਮੀਆ ਦੀ ਇੱਕ ਮਸਜਿਦ ਵਿੱਚ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰ ਰਹੇ ਸਨ।ਅਧਿਕਾਰੀਆਂ ਨੇ ਦੱਸਿਆ ਕਿ 10 ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

 

PunjabKesari

ਰਾਜਧਾਨੀ ਪੇਸ਼ਾਵਰ ਦੇ ਇੱਕ ਪੁਲਸ ਅਧਿਕਾਰੀ ਏਜਾਜ਼ ਅਹਿਸਾਨ ਨੇ ਦੱਸਿਆ ਕਿ ਦੋ ਹਮਲਾਵਰਾਂ ਨੇ ਮਸਜਿਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਉੱਥੇ ਤਾਇਨਾਤ ਪੁਲਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਵਿੱਚ ਇੱਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ ਹੈ ਜਦੋਂਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਅਹਿਸਾਨ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਧਮਾਕਾ ਹੋਇਆ।

PunjabKesari

ਪੇਸ਼ਾਵਰ ਮਸਜਿਦ 'ਚ ਹੋਏ ਧਮਾਕੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਬਿਆਨ ਵੀ ਆਇਆ ਹੈ। ਉਨ੍ਹਾਂ ਹਮਲੇ ਦੀ ਨਿੰਦਾ ਕੀਤੀ ਹੈ। ਪੇਸ਼ਾਵਰ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਵੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਪੇਸ਼ਾਵਰ ਦੇ ਆਈਜੀਪੀ ਤੋਂ ਇਸ ਬਾਰੇ ਵਿਸਥਾਰਤ ਰਿਪੋਰਟ ਮੰਗੀ ਹੈ।

ਪੜ੍ਹੋ ਇਹ ਅਹਿਮ ਖ਼ਬਰ- ਪਾਕਿ ਅਦਾਲਤ ਨੇ ਕਿਹਾ- ਕੁਲਭੂਸ਼ਣ ਜਾਧਵ ਲਈ 13 ਅਪ੍ਰੈਲ ਤੱਕ 'ਵਕੀਲ' ਨਿਯੁਕਤ ਕਰੇ ਭਾਰਤ


author

Vandana

Content Editor

Related News