ਇਟਲੀ 'ਚ ਯੂਕ੍ਰੇਨੀ ਸ਼ਰਨਾਰਥੀਆਂ ਨਾਲ ਭਰੀ ਬੱਸ ਪਲਟੀ, ਇਕ ਦੀ ਮੌਤ

03/13/2022 7:36:09 PM

ਰੋਮ-ਇਟਲੀ 'ਚ ਐਤਵਾਰ ਤੜਕੇ ਸਵੇਰੇ ਇਕ ਮੁੱਖ ਰਾਜਮਾਰਗ 'ਤੇ ਯੂਕ੍ਰੇਨੀ ਸ਼ਰਨਾਰਥੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਟਲੀ ਦੇ ਸਥਾਨਕ ਮੀਡੀਆ ਮੁਤਾਬਕ, ਉੱਤਰੀ ਇਲਾਕੇ ਦੇ ਫੋਰਲੀ ਸ਼ਹਿਰ 'ਚ ਹੋਏ ਇਹ ਹਾਦਸੇ 'ਚ ਪੰਜ ਹੋਰ ਲੋਕ ਜ਼ਖਮੀ ਵੀ ਹੋਏ ਹਨ। ਹਾਲਾਂਕਿ, ਕਿਸੇ ਜ਼ਖਮੀ ਦੀ ਹਾਲਤ ਗੰਭੀਰ ਨਹੀਂ ਹੈ। ਇਸ ਦੇ ਮੁਤਾਬਕ, ਬੱਸ 'ਚ ਸਵਾਰ ਬਾਕੀ ਸਾਰੇ ਯਾਤਰੀ ਸੁਰੱਖਿਅਤ ਹਨ।

ਇਹ ਵੀ ਪੜ੍ਹੋ :ਯੂਕ੍ਰੇਨ ਦੇ ਫੌਜੀ ਅੱਡੇ 'ਤੇ ਰੂਸ ਦੀ ਏਅਰ ਸਟ੍ਰਾਈਕ, 35 ਦੀ ਮੌਤ ਤੇ 100 ਤੋਂ ਜ਼ਿਆਦਾ ਜ਼ਖਮੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

Karan Kumar

This news is Content Editor Karan Kumar