ਆਸਟ੍ਰੇਲੀਆ 'ਚ ਕਾਰ ਨੇ ਸਾਈਕਲ ਨੂੰ ਮਾਰੀ ਟੱਕਰ, 10 ਸਾਲਾ ਬੱਚਾ ਲੜ ਰਿਹੈ ਜ਼ਿੰਦਗੀ ਅਤੇ ਮੌਤ ਦੀ ਜੰਗ

Saturday, Dec 17, 2022 - 03:02 PM (IST)

ਐਡੀਲੇਡ- ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ਦੇ ਦੱਖਣ ਵਿੱਚ ਇੱਕ 10 ਸਾਲਾ ਬੱਚੇ ਨੂੰ ਲੰਘੀ ਰਾਤ ਇੱਕ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬੱਚਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਾਅਦ ਹਸਪਤਾਲ ਲਿਜਾਇਆ ਗਿਆ। ਪੁਲਸ ਨੇ ਦੱਸਿਆ ਕਿ ਵੀਰਵਾਰ ਸ਼ਾਮ ਨੂੰ 7:30 ਵਜੇ ਦੇ ਕਰੀਬ ਮੋਆਨਾ ਵਿਚ ਕੋਬਾਲਟ ਰੋਡ 'ਤੇ ਰਾਤ ਦੇ ਭੋਜਨ ਤੋਂ ਬਾਅਦ ਬੱਚਾ ਆਪਣੀ ਭੈਣ ਨਾਲ ਸਾਈਕਲ ਚਲਾ ਰਿਹਾ ਸੀ, ਜਦੋਂ ਉਸ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਕੈਨੇਡਾ 'ਚ ਅਫੀਮ ਦੀ ਸਭ ਤੋਂ ਵੱਡੀ ਖੇਪ ਜ਼ਬਤ, 50 ਮਿਲੀਅਨ ਡਾਲਰ ਤੋਂ ਵੱਧ ਹੈ ਕੀਮਤ

ਇਸ ਹਾਦਸੇ ਮਗਰੋਂ ਇੱਕ ਆਫ-ਡਿਊਟੀ ਨਰਸ ਬੱਚੇ ਦੇ ਪਿਤਾ ਦੇ ਨਾਲ ਮਦਦ ਲਈ ਦੌੜੀ। ਇਕ ਚਸ਼ਮਦੀਦ ਮੁਤਾਬਕ ਮੌਕੇ ਲੋਕਾਂ ਦਾ ਇਕੱਠ ਹੋ ਗਿਆ ਸੀ ਅਤੇ ਪੈਰਾਮੈਡਿਕਸ ਸਮੇਤ ਐਮਰਜੈਂਸੀ ਸੇਵਾਵਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਸੀ। ਮੋਆਨਾ ਦੇ 10 ਸਾਲਾ ਬੱਚੇ ਨੂੰ ਗੰਭੀਰ ਹਾਲਤ ਵਿੱਚ ਮਹਿਲਾ ਅਤੇ ਬੱਚਿਆਂ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਿਹਾ ਹੈ।

ਇਹ ਵੀ ਪੜ੍ਹੋ: ਜੈਸ਼ੰਕਰ ਨੇ ਲਾਈ ਕਲਾਸ ਤਾਂ ਪਾਕਿ ਮੰਤਰੀ ਬਿਲਾਵਲ ਭੁੱਟੋ ਨੂੰ ਲੱਗੀ ਮਿਰਚੀ, PM ਮੋਦੀ 'ਤੇ ਕੀਤਾ ਨਿੱਜੀ ਹਮਲਾ

ਉਥੇ ਹੀ ਪੁਲਸ ਵੱਲੋਂ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਕੋਲ ਇਸ ਹਾਦਸੇ ਦੀ ਡੈਸ਼ਕੈਮ ਫੁਟੇਜ ਹੈ ਤਾਂ ਉਹ ਉਨ੍ਹਾਂ ਨਾਲ ਤੁਰੰਤ ਸੰਪਰਕ ਕਰੇ। ਪੁਲਸ ਨੇ ਦੱਸਿਆ ਕਿ ਕਾਰ ਦਾ ਡਰਾਈਵਰ 25 ਸਾਲਾ ਮੋਆਨਾ ਵਿਅਕਤੀ ਇਸ ਹਾਦਸੇ ਵਿਚ ਜ਼ਖਮੀ ਨਹੀਂ ਹੋਇਆ, ਪਰ ਪੁਲਸ ਨੇ ਜਦੋਂ ਉਸ ਦੀ ਕਾਰ ਦੀ ਜਾਂਚ ਕੀਤੀ ਤਾਂ ਉਸ ਨੂੰ ਵੀ ਲਾਜ਼ਮੀ ਬਲੱਡ ਟੈਸਟ ਲਈ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ: ਫਰਾਂਸ 'ਚ ਅਪਾਰਟਮੈਂਟ 'ਚ ਅੱਗ ਲੱਗਣ ਕਾਰਨ 5 ਬੱਚਿਆਂ ਸਮੇਤ 10 ਲੋਕਾਂ ਦੀ ਮੌਤ


cherry

Content Editor

Related News