ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਲਵੀਨੀਓ (ਰੋਮ) ਵਿਚ ਸਜੇ ਵਿਸ਼ਾਲ ਗੁਰਮਤਿ ਸਮਾਗਮ

Thursday, Apr 25, 2024 - 05:53 PM (IST)

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਲਵੀਨੀਓ (ਰੋਮ) ਵਿਚ ਸਜੇ ਵਿਸ਼ਾਲ ਗੁਰਮਤਿ ਸਮਾਗਮ

ਰੋਮ ਇਟਲੀ (ਕੈਂਥ)- ਰਾਜਧਾਨੀ ਰੋਮ ਦੇ ਨਜ਼ਦੀਕ ਪੈਂਦੇ ਭਾਰਤੀ ਭਾਈਚਾਰੇ ਦੀ ਵਧ ਵਸੋਂ ਵਾਲੇ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸ੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਹੀ ਬਾਣੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਤੇ ਭੋਗ ਉਪਰੰਤ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾਇਆ ਗਿਆ। ਮੰਦਿਰ ਕਮੇਟੀ ਦੇ ਪ੍ਰਬੰਧਕਾਂ ਵਲੋ ਇਸ ਸਮਾਗਮ ਵਿੱਚ ਦੂਰੋ ਨੇੜਿਓ ਪਹੁੰਚੀਆ ਸੰਗਤਾਂ ਨੂੰ ਜੀ ਆਇਆ ਕਿਹਾ ਉੱਥੇ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ। ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ।


author

Tarsem Singh

Content Editor

Related News